ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

1984 anti-Sikh riots: ਦਿੱਲੀ ਦੰਗਿਆਂ ਸਬੰਧੀ ਕੇਸ ’ਚ ਸੱਜਣ ਕੁਮਾਰ ਖ਼ਿਲਾਫ਼ ਫ਼ੈਸਲਾ ਟਲ਼ਿਆ, ਹੁਣ 8 ਨੂੰ ਫ਼ੈਸਲਾ ਸੰਭਵ

12:35 PM Dec 16, 2024 IST
ਨਵੀਂ ਦਿੱਲੀ, 16 ਦਸੰਬਰ
ਦਿੱਲੀ ਦੀ ਇੱਕ ਅਦਾਲਤ ਅਗਲੇ ਸਾਲ 8 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਆਪਣਾ ਫੈਸਲਾ ਸੁਣਾ ਸਕਦੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ (Special Judge Kaveri Baweja) ਦੀ ਅਦਾਲਤ ਨੇ ਇਹ ਫ਼ੈਸਲਾ ਸੋਮਵਾਰ ਸੁਣਾਉਣਾ ਸੀ, ਪਰ ਅੱਜ ਉਨ੍ਹਾਂ ਇਹ ਕਾਰਵਾਈ ਮੁਲਵਤੀ ਕਰ ਦਿੱਤੀ।

ਜੱਜ ਨੇ ਅੱਜ ਦੀ ਕਾਰਵਾਈ ਟਾਲਦਿਆਂ ਕਿਹਾ, "ਅਗਲੀ ਤਰੀਕ 8 ਜਨਵਰੀ ਹੈ।" ਮੁਲਜ਼ਮ ਸੱਜਣ ਕੁਮਾਰ, ਜੋ ਇਸ ਸਮੇਂ ਤਿਹਾੜ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਇਆ। ਇਹ ਮਾਮਲਾ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਵਿਅਕਤੀਆਂ ਦੀਆਂ ਕਥਿਤ ਹੱਤਿਆਵਾਂ ਨਾਲ ਸਬੰਧਤ ਹੈ।
ਅਦਾਲਤ ਨੇ 1 ਨਵੰਬਰ, 1984 ਨੂੰ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦੀਆਂ ਹੱਤਿਆਵਾਂ ਨਾਲ ਸਬੰਧਤ ਮਾਮਲੇ ਵਿੱਚ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਹਾਲਾਂਕਿ ਪੰਜਾਬੀ ਬਾਗ ਪੁਲੀਸ ਸਟੇਸ਼ਨ ਨੇ ਸ਼ੁਰੂ ਵਿੱਚ ਕੇਸ ਦਰਜ ਕੀਤਾ ਸੀ, ਪਰ ਬਾਅਦ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਆਪਣੇ ਹੱਥ ਵਿੱਚ ਲੈ ਲਈ।  ਅਦਾਲਤ ਨੇ ਤਿੰਨ ਸਾਲ ਪਹਿਲਾਂ 16 ਦਸੰਬਰ, 2021 ਨੂੰ ਸੱਜਣ ਕੁਮਾਰ ਵਿਰੁੱਧ ਦੋਸ਼ ਤੈਅ ਕੀਤੇ, ਜਿਸ ਵਿੱਚ ਉਸ ਨੂੰ ‘ਪਹਿਲੀ ਨਜ਼ਰ’ ਦੋਸ਼ੀ ਪਾਇਆ ਗਿਆ ਸੀ।

Advertisement

ਇਹ ਵੀ ਪੜ੍ਹੋ:

ਦਿੱਲੀ ਦੰਗੇ: ਸੱਜਣ ਕੁਮਾਰ ਨੂੰ ਬਰੀ ਕਰਨ ਖ਼ਿਲਾਫ਼ ਸੀਬੀਆਈ ਦੀ ਅਪੀਲ ਪ੍ਰਵਾਨ

ਸਿੱਖ ਦੰਗਾ ਕੇਸ ਵਿੱਚ ਸੱਜਣ ਕੁਮਾਰ ਖਿਲਾਫ਼ ਫ਼ੈਸਲਾ ਰਾਖਵਾਂ
ਇਸਤਗਾਸਾ ਧਿਰ ਦੇ ਅਨੁਸਾਰ ਮਾਰੂ ਹਥਿਆਰਾਂ ਨਾਲ ਲੈਸ ਇੱਕ ਵੱਡੀ ਭੀੜ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਵੱਡੇ ਪੱਧਰ 'ਤੇ ਸਿੱਖਾਂ ਦੀਆਂ ਜਾਇਦਾਦਾਂ ਦੀ ਲੁੱਟਮਾਰ, ਅੱਗਜ਼ਨੀ ਤੇ ਤਬਾਹੀ ਕੀਤੀ ਅਤੇ ਵੱਡੀ ਗਿਣਤੀ ਸਿੱਖਾਂ ਨੂੰ ਮਾਰ ਮੁਕਾਇਆ ਸੀ। ਇਸਤਗਾਸਾ ਪੱਖ ਨੇ ਦੋਸ਼ ਲਗਾਇਆ ਕਿ ਭੀੜ ਨੇ ਮਾਮਲੇ ਦੀ ਸ਼ਿਕਾਇਤਕਰਤਾ ਜਸਵੰਤ ਸਿੰਘ ਦੀ ਪਤਨੀ ਦੇ ਘਰ 'ਤੇ ਹਮਲਾ ਕੀਤਾ ਅਤੇ ਉਸਦੇ ਪਤੀ ਤੇ ਪੁੱਤਰ ਨੂੰ ਜਾਨੋਂ ਮਾਰ ਦਿੱਤਾ, ਘਰ ਦਾ ਸਾਮਾਨ ਲੁੱਟਿਆ ਅਤੇ ਘਰ ਨੂੰ ਅੱਗ ਲਗਾ ਦਿੱਤੀ ਸੀ।
ਮੁਲਜ਼ਮ ਖਿਲਾਫ਼ ਦੋਸ਼ ਤੈਅ ਕਰਦਿਆਂ ਅਦਾਲਤ ਨੇ ਆਪਣੇ ਹੁਕਮਾਂ ਵਿਚ ਕਿਹਾ ਸੀ, "ਪਹਿਲੀ ਨਜ਼ਰ ਵਿੱਚ ਇਹ ਰਾਇ ਬਣਾਉਣ ਲਈ ਕਾਫ਼ੀ ਸਮੱਗਰੀ ਮਿਲੀ ਹੈ ਕਿ ਉਹ ਨਾ ਸਿਰਫ਼ ਜੁਰਮ ਵਿਚ ਸ਼ਾਮਲ ਸੀ, ਸਗੋਂ ਭੀੜ ਦੀ ਅਗਵਾਈ ਵੀ ਕਰ ਰਿਹਾ ਸੀ"। -ਪੀਟੀਆਈ

Advertisement

Advertisement