1984 ਦੰਗੇ: ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਰਿਪੋਰਟ ਦਾਖ਼ਲ ਕਰਨ ਦੀ ਹਦਾਇਤ
06:01 AM Dec 21, 2024 IST
ਨਵੀਂ ਦਿੱਲੀ, 20 ਦਸੰਬਰ
ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ 1984 ਦੇ ਸਿੱਖਾਂ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਉਹ ਦੋ ਹਫ਼ਤਿਆਂ ਦੇ ਅੰਦਰ ਮੁਕੱਦਮਿਆਂ ਸਬੰਧੀ ਤਾਜ਼ਾ ਰਿਪੋਰਟ ਦਾਖ਼ਲ ਕਰੇ। ਜਸਟਿਸ ਅਭੈ ਐੱਸ ਓਕਾ ਅਤੇ ਜਸਟਿਸ ਔਗਸਟਿਨ ਜੌਰਜ ਮਸੀਹ ਦੇ ਇਕ ਬੈਂਚ ਨੇ ਵਧੀਕ ਸੌਲੀਸਿਟਰ ਜਨਰਲ ਐਸ਼ਵਰਿਆ ਭਾਟੀ ਨੂੰ ਇਕ ਹਲਫ਼ੀਆ ਬਿਆਨ ਦਾਖ਼ਲ ਕਰਨ ਲਈ ਕਿਹਾ ਅਤੇ ਮਾਮਲੇ ਵਿੱਚ ਪਟੀਸ਼ਨਰਾਂ ਨੂੰ ਵਿਸਥਾਰ ਵਿੱਚ ਇਤਰਾਜ਼ ਦਾਖ਼ਲ ਕਰਨ ਦੀ ਇਜਾਜ਼ਤ ਦਿੱਤੀ। ਸੁਣਵਾਈ ਦੌਰਾਨ, ਭਾਟੀ ਨੇ ਕਿਹਾ ਕਿ ਸਿਖ਼ਰਲੀ ਅਦਾਲਤ ਵੱਲੋਂ ਕਾਇਮ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਸਿਟ) ਦੀਆਂ ਸਿਫਾਰਸ਼ਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਪਟੀਸ਼ਨਰਾਂ ’ਚੋਂ ਇਕ ਵੱਲੋਂ ਪੇਸ਼ ਹੋਏ ਇਕ ਵਕੀਲ ਨੇ ਕਿਹਾ ਕਿ ਸਿਟ ਦੀ ਰਿਪੋਰਟ ਵਿੱਚ ਕਈ ਹੈਰਾਨ ਕਰਨ ਵਾਲੀਆਂ ਗੱਲਾਂ ਸਨ। ਉਨ੍ਹਾਂ ਕਿਹਾ ਕਿ ਇਕ ਐੱਫਆਈਆਰ ਵਿੱਚ 500 ਕੇਸਾਂ ਨੂੰ ਇਕੱਠਾ ਕਰ ਦਿੱਤਾ ਗਿਆ। -ਪੀਟੀਆਈ
Advertisement
Advertisement