ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

1984 ਦੰਗੇ: ਸੱਜਣ ਕੁਮਾਰ ਖ਼ਿਲਾਫ਼ ਫ਼ੈਸਲਾ ਅੱਗੇ ਪਿਆ

05:33 AM Jan 22, 2025 IST
featuredImage featuredImage

ਨਵੀਂ ਦਿੱਲੀ:

Advertisement

ਦਿੱਲੀ ਦੀ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਤਲ ਕੇਸ ਵਿੱਚ ਆਪਣਾ ਫ਼ੈਸਲਾ ਅੱਗੇ ਪਾ ਦਿੱਤਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਵੱਲੋਂ ਪਹਿਲਾਂ ਅੱਜ ਫ਼ੈਸਲਾ ਸੁਣਾਇਆ ਜਾਣਾ ਸੀ, ਪਰ ਇਸਤਗਾਸਾ ਧਿਰ ਵੱਲੋਂ ਕੁਝ ਨੁਕਤਿਆਂ ’ਤੇ ਬਹਿਸ ਲਈ ਸਮਾਂ ਮੰਗਣ ਮਗਰੋਂ ਅਦਾਲਤ ਨੇ ਫ਼ੈਸਲਾ 31 ਜਨਵਰੀ ਤੱਕ ਅੱਗੇ ਪਾ ਦਿੱਤਾ। ਇਹ ਕੇਸ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਵਿੱਚ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਕਥਿਤ ਹੱਤਿਆ ਨਾਲ ਜੁੜਿਆ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਦੋਵਾਂ ਧਿਰਾਂ ਦੀ ਅੰਤਿਮ ਜਿਰ੍ਹਾ ਸੁਣਨ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਦੱਸਣਯੋਗ ਹੈ ਕਿ ਪਹਿਲਾਂ ਇਸ ਮਾਮਲੇ ’ਚ ਪੰਜਾਬੀ ਬਾਗ਼ ਪੁਲੀਸ ਸਟੇਸ਼ਨ ਨੇ ਕੇਸ ਦਰਜ ਕੀਤਾ ਸੀ, ਪਰ ਮਗਰੋਂ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਸੀ। -ਪੀਟੀਆਈ

Advertisement
Advertisement