ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ’ਚ 1984 ਦੇ ਪੀੜਤ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ: ਲੁਬਾਣਾ

08:40 AM Jul 15, 2024 IST
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਕਮੇਟੀ ਦੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਨੇ ਦੱਸਿਆ ਕਿ ਦਿੱਲੀ ਵਿਚ 1984 ਦੇ ਸਿੱਖ ਕਤਲੇਆਮ ਦੇ 437 ਪੀੜਤ ਪਰਿਵਾਰਾਂ ਦੇ ਇਕ-ਇਕ ਜੀਅ ਨੂੰ ਸਰਕਾਰੀ ਨੌਕਰੀ ਮਿਲਣ ਜਾ ਰਹੀ ਹੈ, ਜਿਸ ਵਾਸਤੇ ਉਮਰ ਤੇ ਸਿੱਖਿਆ ਦੋਵਾਂ ਵਿਚ ਵੱਡੀ ਛੋਟ ਦਿੱਤੀ ਗਈ ਹੈ।
ਆਤਮਾ ਸਿੰਘ ਲੁਬਾਣਾ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਇਸ ਮਾਮਲੇ ਵਿਚ ਸੰਘਰਸ਼ ਕਰ ਰਹੇ ਹਾਂ। ਪਹਿਲਾਂ 16 ਜਨਵਰੀ 2006 ਨੂੰ ਭਾਰਤ ਸਰਕਾਰ ਨੇ ਫ਼ੈਸਲਾ ਕੀਤਾ ਸੀ ਕਿ ਹਰ ਸ਼ਹੀਦ ਪਰਿਵਾਰ ਦੇ ਲੋਕਾਂ ਨੂੰ ਨੌਕਰੀ ਦਿੱਤੀ ਜਾਵੇਗੀ। ਇਸ ਵਿਚ ਦਿੱਲੀ ਸਰਕਾਰ ਨੇ 2007 ਵਿਚ ਕੈਬਨਿਟ ਨੋਟ ਲਿਆਂਦਾ ਸੀ ਕਿ ਜਿਹੜੇ ਪਰਿਵਾਰਾਂ ਦੇ ਜੀਅ ਸ਼ਹੀਦ ਹੋਏ ਤੇ ਫੱਟੜ ਹੋਏ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇਗੀ। ਫਿਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਦੀ ਬਦੌਲਤ 27.11.2019 ਨੂੰ ਹਾਈ ਕੋਰਟ ਦੇ ਡਬਲ ਬੈਂਚ ਦਾ ਹੁਕਮ ਆਇਆ ਸੀ ਕਿ ਹਰੇਕ ਪਰਿਵਾਰ ਨੂੰ ਨੌਕਰੀ ਦਿੱਤੀ ਜਾਵੇ ਅਤੇ ਜੇਕਰ ਨੌਕਰੀ ਨਹੀਂ ਦੇ ਸਕਦੇ ਤਾਂ ਉਸ ਦਾ ਕਾਰਨ ਦੱਸਿਆ ਜਾਵੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 22 ਲੋਕਾਂ ਨੂੰ ਨੌਕਰੀ ਦਿੱਤੀ ਗਈ ਸੀ ਤੇ ਹੁਣ ਅਸੀਂ ਤਾਜ਼ਾ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ। ਉਨ੍ਹਾਂ ਦੱਸਿਆ ਕਿ ਹੁਣ 9.7.2024 ਨੂੰ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੇ ਵੱਡਮੁੱਲੇ ਸਹਿਯੋਗ ਸਦਕਾ ਪਿਛਲੇ ਦਿਨੀਂ ਉਪ ਰਾਜਪਾਲ ਨੇ ਪ੍ਰਵਾਨਗੀ ਦਿੱਤੀ ਹੈ ਅਤੇ ਹੁਕਮ ਜਾਰੀ ਕੀਤੇ ਹਨ ਕਿ ਇਨ੍ਹਾਂ ਪਰਿਵਾਰਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਦਿੱਲੀ ਦੇ 9 ਜ਼ਿਲ੍ਹਿਆਂ ਵੈਸਟ, ਨਾਰਥ ਵੈਸਟ, ਸਾਊਥ ਵੈਸਟ, ਸੈਂਟਰਲ, ਨਾਰਥ ਈਸਟ, ਨਾਰਥ ਵਿਚ ਸਾਰੇ ਐੱਸਡੀਐੱਮਜ਼ ਨੂੰ ਚਿੱਠੀ ਭੇਜੀ ਗਈ ਹੈ ਅਤੇ ਵੈਰੀਫਿਕੇਸ਼ਨ ਵਾਸਤੇ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 9 ਜ਼ਿਲ੍ਹਿਆਂ ਵਿਚ 437 ਪਰਿਵਾਰਾਂ ਦੇ ਬੱਚਿਆਂ ਦੀ ਨੌਕਰੀ ਲੱਗਣ ਵਾਲੀ ਹੈ। ਉਨ੍ਹਾਂ ਕਿਹਾ ਕਿ 1984 ਦੇ ਜਿਹੜੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੇ ਫਾਰਮ ਨਹੀਂ ਭਰੇ, ਉਹ ਦਿੱਲੀ ਗੁਰਦੁਆਰਾ ਕਮੇਟੀ ਦਫ਼ਤਰ ਵਿਚ ਆ ਕੇ ਜਾਂ ਫਿਰ 5 ਸ਼ਾਮਨਾਥ ਮਾਰਗ ਵਿਚ ਜਾ ਕੇ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਮਹੀਨੇ ਵਿਚ 50 ਲੋਕ ਨੌਕਰੀ ਲੱਗਣਗੇ। ਇਸ ਵਾਸਤੇ ਉਮਰ ਤੇ ਸਿੱਖਿਆ ਵਿਚ ਵੀ ਛੋਟ ਦਿੱਤੀ ਗਈ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ 19 ਜੁਲਾਈ ਨੂੰ ਸ਼ਾਮ 3 ਵਜੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਇਕੱਠ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਅਪੀਲ ਕੀਤੀ ਕਿ ਜਿਨ੍ਹਾਂ ਨੇ ਫਾਰਮ ਭਰੇ ਹਨ, ਉਹ ਪਰਿਵਾਰ ਸਹਿਤ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ। ਇਸ ਪ੍ਰੋਗਰਾਮ ਵਿਚ ਦੱਸਿਆ ਜਾਵੇਗਾ ਕਿ ਕਿਵੇਂ ਐੱਸਡੀਐੱਮ ਕੋਲ ਜਾਣਾ ਹੈ ਤੇ ਆਪਣੀ ਗੱਲ ਰੱਖਣੀ ਹੈ।

Advertisement

Advertisement