ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

1991 ਦਾ ਮੁਲਤਾਨੀ ਮਾਮਲੇ: ਸੁਪਰੀਮ ਕੋਰਟ ਵੱਲੋਂ ਸਾਬਕਾ ਡੀਜੀਪੀ ਸੈਣੀ ਖ਼ਿਲਾਫ਼ ਨਵੀਂ ਐੱਫਆਈਆਰ ਰੱਦ ਕਰਨ ਤੋਂ ਇਨਕਾਰ

04:47 PM Sep 10, 2024 IST

ਨਵੀਂ ਦਿੱਲੀ, 10 ਸਤੰਬਰ
ਸੁਪਰੀਮ ਕੋਰਟ ਨੇ 1991 ਵਿੱਚ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਦੇ ਗਾਇਬ ਹੋਣ ਅਤੇ ਉਸ ਦੀ ਹੱਤਿਆ ਹੋਣ ਦੇ ਸਬੰਧ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਦਰਜ ਇਕ ਨਵੀਂ ਐੱਫਆਈਆਰ ਰੱਦ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ। ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਜਸਟਿਸ ਪੰਕਜ ਮਿੱਥਲ ਦੇ ਬੈਂਚ ਨੇ ਕਿਹਾ ਕਿ ਮਾਮਲੇ ਵਿੱਚ ਦਾਖ਼ਲ ਕੀਤੇ ਜਾ ਰਹੇ ਇਕ ਦੋਸ਼ ਪੱਤਰ ਦੇ ਮੱਦੇਨਜ਼ਰ ਉਹ ਐੱਫਆਈਆਰ ਵਿੱਚ ਦਖ਼ਲ ਨਹੀਂ ਦੇਣਾ ਚਾਹੇਗੀ। ਹਾਲਾਂਕਿ, ਸਿਖ਼ਰਲੀ ਅਦਾਲਤ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 8 ਸਤੰਬਰ, 2020 ਦੇ ਫੈਸਲੇ ਵਿੱਚ ਦਰਜ ਟਿੱਪਣੀ ਅਤੇ ਨਤੀਜਾ ਹੇਠਲੀ ਅਦਾਲਤ ਵਿੱਚ ਕਾਰਵਾਈ ਦੇ ਰਾਹ ’ਚ ਨਹੀਂ ਆਉਣਗੇ।
ਸੈਣੀ ਵੱਲੋਂ ਪੇਸ਼ ਹੋਏ ਵਕੀਲ ਮੁਕੁਲ ਰੋਹਤਗੀ ਨੇ ਐੱਫਆਈਆਰ ਰੱਦ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਕਥਿਤ ਘਟਨਾ ਤੋਂ ਕਈ ਸਾਲ ਬਾਅਦ 2020 ਵਿੱਚ ਸਿਆਸੀ ਕਾਰਨਾਂ ਕਰ ਕੇ ਦਰਜ ਕੀਤੀ ਗਈ ਸੀ। ਜਸਟਿਸ ਸੁੰਦਰੇਸ਼ ਨੇ ਕਿਹਾ ਕਿ ਮਾਮਲੇ ਵਿੱਚ ਦੋਸ਼ ਪੱਤਰ ਦਾਇਰ ਕੀਤਾ ਜਾ ਚੁੱਕਾ ਹੈ, ਇਸ ਵਾਸਤੇ ਅਦਾਲਤ ਇਸ ਪੱਧਰ ’ਤੇ ਐੱਫਆਈਆਰ ਰੱਦ ਨਹੀਂ ਕਰ ਸਕਦੀ। ਬੈਂਚ ਨੇ ਕਿਹਾ ਕਿ ਸੈਣੀ ਹੇਠਲੀ ਅਦਾਲਤ ਵਿਚ ਕਾਰਵਾਈ ਦਾ ਸਾਹਮਣਾ ਕਰ ਸਕਦੇ ਹਨ ਅਤੇ ਉਸ ਨੂੰ ਇਕ ਉਚਿਤ ਪਲੈਟਫਾਰਮ ’ਤੇ ਚੁਣੌਤੀ ਦੇ ਸਕਦੇ ਹਨ। -ਪੀਟੀਆਈ

Advertisement

Advertisement