For the best experience, open
https://m.punjabitribuneonline.com
on your mobile browser.
Advertisement

2.4 ਕਰੋੜ ਦੇ ਸੋਨੇ ਦੀ ਤਸਕਰੀ: ਪੰਜ ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ

07:02 AM May 04, 2024 IST
2 4 ਕਰੋੜ ਦੇ ਸੋਨੇ ਦੀ ਤਸਕਰੀ  ਪੰਜ ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ
Advertisement

ਨਵੀਂ ਦਿੱਲੀ, 3 ਮਈ
ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਕੌਮੀ ਰਾਜਧਾਨੀ ਦਿੱਲੀ ਵਿੱਚ ਕੌਮਾਂਤਰੀ ਹਵਾਈ ’ਤੇ ਕਰੀਬ 2.4 ਕਰੋੜ ਰੁਪਏ ਦੇ ਮੁੱਲ ਦੇ ਸੋਨੇ ਦੀ ਤਸਕਰੀ ਕਰਨ ਦੇ ਦੋਸ਼ ਹੇਠ ਅਜ਼ਰਬਾਇਜਾਨ ਦੇ ਪੰਜ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਅੱਜ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ। ਕਸਟਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ 30 ਅਪਰੈਲ ਨੂੰ ਦੁਬਈ ਤੋਂ ਆਉਣ ਵਾਲੇ ਮੁਲਜ਼ਮਾਂ ਨੂੰ ਰੋਕਿਆ ਗਿਆ, ਜਿਨ੍ਹਾਂ ਵਿੱਚ ਇੱਕ ਮਹਿਲਾ ਯਾਤਰੀ ਵੀ ਸ਼ਾਮਲ ਹੈ। ਬਿਆਨ ਵਿੱਚ ਕਿਹਾ ਗਿਆ, ‘‘ਇਨ੍ਹਾਂ ਯਾਤਰੀਆਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ ਗਹਿਣਿਆਂ, ਤਾਰ, ਬੈਲਟ ਬੱਕਲ ਅਤੇ ਹੈਂਡਬੈਗ ਹੈਂਡ ਵਜੋਂ 3.5 ਕਿਲੋ ਸੋਨੇ ਦੀਆਂ ਵਸਤੂਆਂ ਬਰਾਮਦ ਕੀਤੀਆਂ ਗਈਆਂ, ਜਿਨ੍ਹਾਂ ਦੀ ਕੀਮਤ 2.44 ਕਰੋੜ ਰੁਪਏ ਹੈ।’’ ਬਿਆਨ ਅਨੁਸਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਸੋਨੇ ਦੀਆਂ ਵਸਤੂਆਂ ਜ਼ਬਤ ਕਰ ਲਈਆਂ ਗਈਆਂ ਹਨ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×