ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ 2 ਕਾਬੂ, ਅਸਲਾ ਬਰਾਮਦ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਜੂਨ
ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਦਿਆਂ ਅੱਠ ਪਿਸਤੌਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਵੱਜੋਂ ਹੋਈ ਹੈ।
ਇਸ ਦਾ ਖੁਲਾਸਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ‘ਐਕਸ’ ’ਤੇ ਦੱਸਿਆ ਕਿ ਪੁਲੀਸ ਨੂੰ ਇਸ ਸੰਬੰਧ ਵਿੱਚ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਦੇ ਆਧਾਰ ਤੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕਿਹਾ, ‘‘ਦੋਵਾਂ ਨੂੰ ਪਾਕਿਸਤਾਨ ਤੋਂ ਤਸਕਰੀ ਕਰਕੇ ਆਏ ਹਥਿਆਰ ਕਿਸੇ ਸੁਰੱਖਿਤ ਥਾਂ ਵੱਲ ਲਿਜਾਣ ਮੌਕੇ ਗ੍ਰਿਫਤਾਰ ਕੀਤਾ ਗਿਆ ਹੈ। ਇਹ ਹਥਿਆਰ ਪਾਕਿਸਤਾਨੀ ਤਸਕਰ ਨੂਰ ਵੱਲੋਂ ਭੇਜੇ ਗਏ ਸਨ।’’
In a major breakthrough, Counter Intelligence, Amritsar apprehends two persons, Sukhchain Singh & Jugraj Singh who were actively involved in cross-border arms smuggling and recovers eight weapons.
Acting on specific intelligence, these operatives were intercepted while… pic.twitter.com/GmTLpEvssM
— DGP Punjab Police (@DGPPunjabPolice) June 6, 2025
ਡੀਜੀਪੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਨੌ ਐਮਐਮ ਦੇ ਤਿੰਨ ਗਲੋਕ ਪਿਸਤੌਲ, ਚਾਰ ਪਿਸਤੌਲ ਪੀਐਕਸ 5 ਕਿਸਮ ਦੇ ਅਤੇ ਇੱਕ ਪੁਆਇੰਟ 30 ਬੋਰ ਦਾ ਪਿਸਤੋਲ ਸ਼ਾਮਲ ਹੈ। ਇਸ ਸੰਬੰਧ ਵਿੱਚ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੇ ਪੁਲੀਸ ਥਾਣੇ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।