ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਮਲੇ ’ਚ 2 ਗ੍ਰਿਫ਼ਤਾਰ

09:13 PM Jun 13, 2025 IST
featuredImage featuredImage

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਜੂਨ

Advertisement

ਪੰਜਾਬ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਾਰਕੋਟਿਕਸ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਤਸਕਰਾਂ ਦੇ ਕਬਜ਼ੇ ’ਚੋਂ 4.5 ਕਿਲੋ ਹੈਰੋਇਨ ਤੇ 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ ਉਰਫ ਭੇਜਾ ਵਾਸੀ ਪਿੰਡ ਧਨੋਏ ਖੁਰਦ ਤੇ ਮੌਜੂਦਾ ਸਮੇਂ ਵਾਸੀ ਪਿੰਡ ਰਤਨ ਅਤੇ ਅਭਿਜੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਮਾਹਲ ਤੇ ਮੌਜੂਦਾ ਸਮੇਂ ਭੱਲਾ ਕਲੋਨੀ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ।

Advertisement

 

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਭੇਜ ਪਾਕਿਸਤਾਨ ਅਧਾਰਤ ਤਸਕਰ ਰਾਣਾ ਦੇ ਸਿੱਧਾ ਸੰਪਰਕ ਵਿੱਚ ਸੀ ਅਤੇ ਖੇਪ ਦੀ ਡਲਿਵਰੀ ਲਈ ਤਾਲਮੇਲ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਆਪਣੀ ਗ੍ਰਿਫ਼ਤਾਰੀ ਤੋਂ ਕੁਝ ਦਿਨ ਪਹਿਲਾਂ ਉਸ ਨੇ ਪਾਕਿ ਅਧਾਰਤ ਤਸਕਰ ਨਾਲ ਸੰਪਰਕ ਕਰ ਕੇ ਇਸ ਹੈਰੋਇਨ ਦੀ ਖੇਪ ਨੂੰ ਡਰੋਨ ਰਾਹੀਂ ਪਹੁੰਚਾਉਣ ਦਾ ਪ੍ਰਬੰਧ ਕੀਤਾ ਸੀ। ਮੁਲਜ਼ਮ ਨੇ ਇਸ ਕਾਰਵਾਈ ਵਿੱਚ ਆਪਣੇ ਹੋਰ ਸਾਥੀਆਂ ਸਮੇਤ ਅਭਿਜੀਤ ਸਿੰਘ ਨੂੰ ਵੀ ਸ਼ਾਮਲ ਕੀਤਾ ਸੀ।

ਡੀਜੀਪੀ ਨੇ ਕਿਹਾ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਅੱਗੇ ਹੈਰੋਇਨ ਵੇਚਣ ਦੀ ਕੋਸ਼ਿਸ਼ ਦੌਰਾਨ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਨੇ ਉਨ੍ਹਾਂ ਦਾ ਸਕੂਟਰ, ਜੋ ਬਿਨਾਂ ਨੰਬਰ ਪਲੇਟ ਤੋਂ ਸੀ, ਵੀ ਜ਼ਬਤ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੂਰੀ ਸਪਲਾਈ ਚੇਨ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਏਐੱਨਟੀਐੱਫ, ਐਸ.ਏ.ਐਸ. ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Advertisement