ਦੁਬਈ ਤੋਂ 816 ਗ੍ਰਾਮ ਸੋਨੇ ਦੀ ਤਸਕਰੀ ਦੇ ਦੋਸ਼ਾਂ ਹੇਠ 2 ਗ੍ਰਿਫ਼ਤਾਰ
04:07 PM Oct 14, 2024 IST
ਨਵੀਂ ਦਿੱਲੀ, 14 ਅਕਤੂਬਰ
Advertisement
ਕੌਮੀ ਰਾਜਧਾਨੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ 24 ਕੈਰੇਟ ਦੇ 816 ਗ੍ਰਾਮ ਸੋਨੇ ਦੀ ਤਸਕਰੀ ਕਰਨ ਦੀ ਕੋਸ਼ਿਸ਼ ਦੇ ਦੋਸ਼ਾਂ ਹੇਠ ਦੋ ਯਾਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਬਈ ਤੋਂ ਆਏ ਦੋ ਯਾਤਰੀਆਂ ਨੂੰ ਕੜਿਆਂ ਦੇ ਰੂਪ ਵਿਚ ਸੋਨੇ ਦੀ ਤਸਕਰੀ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਭਾਗ ਨੇ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਦੋ ਯਾਤਰੀਆਂ ਨੂੰ 816 ਗ੍ਰਾਮ ਦੇ ਵਜ਼ਨ ਵਾਲੇ ਦੋ ਕੜਿਆਂ ਦੇ ਰੂਪ ਵਿਚ 24 ਕੈਰੇਟ ਸੋਨੇ ਦੀ ਤਸਕਰੀ ਕਰਨ ਦੀ ਕੋਸ਼ਿਸ਼ ਦੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ
Advertisement
Advertisement