For the best experience, open
https://m.punjabitribuneonline.com
on your mobile browser.
Advertisement

ਇੱਕ ਕੁਇੰਟਲ ਭੁੱਕੀ ਸਮੇਤ 2 ਜਣੇ ਗ੍ਰਿਫ਼ਤਾਰ

08:11 AM May 09, 2024 IST
ਇੱਕ ਕੁਇੰਟਲ ਭੁੱਕੀ ਸਮੇਤ 2 ਜਣੇ ਗ੍ਰਿਫ਼ਤਾਰ
ਭੁੱਕੀ ਸਮੇਤ ਗ੍ਰਿਫ਼ਤਾਰ ਕੀਤੇ ਮੁਲਜ਼ਮ ਪੁਲੀਸ ਹਿਰਾਸਤ ’ਚ। -ਫੋਟੋ: ਓਬਰਾਏ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 8 ਮਈ
ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਖੰਨਾ ਪੁਲੀਸ ਨੇ 2 ਵਿਅਕਤੀਆਂ ਨੂੰ 1 ਕੁਇੰਟਲ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਐੱਸਪੀ (ਆਈ) ਸੌਰਵ ਜਿੰਦਲ ਨੇ ਦੱਸਿਆ ਕਿ ਇੰਸਪੈਕਟਰ ਅਮਨਦੀਪ ਸਿੰਘ ਅਤੇ ਸੁੱਖਅੰਮ੍ਰਿਤ ਸਿੰਘ ਪੁਲੀਸ ਪਾਰਟੀ ਸਮੇਤ ਸਮਰਾਲਾ ਰੋਡ ਸੂਆ ਪੁਲੀ ਖੰਨਾ ਵਿਖੇ ਨਾਕਾਬੰਦੀ ਦੌਰਾਨ ਚੈਕਿੰਗ ਕਰ ਰਹੇ ਸਨ ਤਾਂ ਖੰਨਾ ਵਾਲੇ ਪਾਸੇ ਤੋਂ ਆ ਰਹੇ ਇਕ ਟਰੱਕ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਾਂਚ ਕੀਤੀ ਤਾਂ ਉਸ ਵਿਚੋਂ 1 ਕੁਇੰਟਲ ਭੁੱਕੀ ਬਰਾਮਦ ਹੋਈ।
ਮੁਲਜ਼ਮਾਂ ਦੀ ਪਛਾਣ ਕਸ਼ਮੀਰ ਸਿੰਘ ਵਾਸੀ ਹੇਡੋਂ ਬੇਟ ਅਤੇ ਸੁਖਦੇਵ ਸਿੰਘ ਵਾਸੀ ਚੱਕ ਲੋਹਟ ਵਜੋਂ ਹੋਈ ਹੈ। ਅਧਿਕਾਰੀਆਂ ਅਨੁਸਾਰ ਉਪਰੋਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਜਿਨ੍ਹਾਂ ਪਾਸੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲੀਸ ਦਾ ਕਹਿਣਾ ਹੈ ਕਿ ਖੇਤਰ ਵਿੱਚ ਨਸ਼ਾ ਤਸਕਰਾਂ ਨੂੰ ਕਿਸ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

ਨਾਜਾਇਜ਼ ਸ਼ਰਾਬ ਸਮੇਤ ਦੋ ਗ੍ਰਿਫ਼ਤਾਰ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਪੁਲੀਸ ਨੇ ਦੋ ਜਣਿਆਂ ਨੂੰ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 4 ਦੇ ਥਾਣੇਦਾਰ ਕੁਲਬੀਰ ਰਾਜ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਬਾਜਵਾ ਨਗਰ ਪੁਲੀ ’ਤੇ ਮੌਜੂਦ ਸੀ ਤਾਂ ਪਤਾ ਲੱਗਣ ’ਤੇ ਰਵੀ ਵਾਸੀ ਸੇਖੇਵਾਲ ਨੂੰ ਦੌਰਾਨੇ ਚੈਕਿੰਗ ਮੱਛੀ ਮਾਰਕੀਟ ਚੌਕ ਸ਼ਿਵਪੁਰੀ ਰੋਡ ਵੱਲ ਨੂੰ ਪੈਦਲ ਆਉਂਦਿਆਂ ਕਾਬੂ ਕਰਕੇ ਉਸ ਪਾਸੋਂ 9 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 7 ਦੇ ਥਾਣੇਦਾਰ ਸੇਠੀ ਕੁਮਾਰ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਜੋਨੀ ਮਹਿਰਾ ਉਰਫ਼ ਜੋਸ਼ੀ ਵਾਸੀ ਐਲਆਈਜੀ ਫਲੈਟ ਮੁਹੱਲਾ ਆਦਰਸ਼ ਨਗਰ ਨੂੰ ਕਾਬੂ ਕਰਕੇ ਉਸ ਪਾਸੋਂ 60 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

Advertisement
Author Image

sukhwinder singh

View all posts

Advertisement
Advertisement
×