ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਨੇ ਮੈਰਿਟ ਸੂਚੀ ’ਚ ਥਾਂ ਬਣਾਈ

11:51 AM Nov 11, 2024 IST
ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਵਿੱਚ ਕੈਡਿਟ ਅਰਮਾਨਪ੍ਰੀਤ ਸਿੰਘ ਦਾ ਸਨਮਾਨ ਕਰਦੇ ਹੋਏ ਅਧਿਕਾਰੀ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 10 ਨਵੰਬਰ
ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਅੱਜ ਮੁਹਾਲੀ ਕੈਂਪਸ ’ਚ ਸਨਮਾਨ ਸਮਾਰੋਹ ਕਰਵਾਇਆ ਗਿਆ। ਅੱਜ ਐੱਨਡੀਏ ਲਈ ਆਲ ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਪਹਿਲਾ ਰੈਂਕ ਹਾਸਲ ਕਰਨ ਵਾਲੇ ਅਰਮਾਨਪ੍ਰੀਤ ਸਿੰਘ ਅਤੇ ਟੈਕਨੀਕਲ ਐਂਟਰੀ ਸਕੀਮ (ਟੀਈਐੱਸ) ਲਈ ਦੂਜਾ ਰੈਂਕ ਹਾਸਲ ਕਰਨ ਵਾਲੇ ਕਰਮਨ ਸਿੰਘ ਤਲਵਾੜ ਸਮੇਤ 12ਵੇਂ ਕੋਰਸ ਦੇ ਦਸ ਕੈਡਿਟਾਂ ਦਾ ਸਨਮਾਨ ਕੀਤਾ ਗਿਆ। ਇਨ੍ਹਾਂ ਕੈਡਿਟਾਂ ਨੂੰ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ ਚੌਹਾਨ ਦੀ ਅਗਵਾਈ ਹੇਠ ਫੈਕਲਟੀ ਤੋਂ ਇਲਾਵਾ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਮੁਹਾਲੀ ਦੇ ਚੇਅਰਮੈਨ ਅਮਰਜੀਤ ਬਾਜਵਾ, ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਅਤੇ ਇੰਪੈਕਟ ਐਜੂਕੇਸ਼ਨਲ ਸਰਵਿਸਿਜ਼ ਦੇ ਕਰਨਲ (ਸੇਵਾਮੁਕਤ) ਪਿਊਸ਼ ਬਹੁਗੁਣਾ ਨੇ ਸਨਮਾਨਿਤ ਕੀਤਾ। ਕਾਬਿਲੇਗੌਰ ਹੈ ਕਿ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਆਲ ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਪਹਿਲਾ ਸਥਾਨ ਅਤੇ ਕੈਡਿਟ ਕੇਸ਼ਵ ਸਿੰਗਲਾ ਨੇ ਮੈਰਿਟ ਵਿੱਚ 15ਵਾਂ ਸਥਾਨ ਪ੍ਰਾਪਤ ਕੀਤਾ। ਇਸ ਇੰਸਟੀਚਿਊਟ ਦੇ 24 ਕੈਡਿਟਾਂ ਨੇ ਲਿਖਤੀ ਪ੍ਰੀਖਿਆ ਪਾਸ ਕੀਤੀ ਸੀ, ਜਿਨ੍ਹਾਂ ’ਚੋਂ 16 ਕੈਡਿਟਾਂ ਨੇ ਐੱਸਐੱਸਬੀ ਇੰਟਰਵਿਊ ਪਾਸ ਕਰ ਕੇ ਮੈਰਿਟ ਸੂਚੀ ’ਚ ਥਾਂ ਬਣਾਈ। ਹਾਲ ਹੀ ਐਲਾਨੀ ਗਈ ਟੈਕਨੀਕਲ ਐਂਟਰੀ ਸਕੀਮ (ਟੀਈਐੱਸ)-52 ਕੋਰਸ ਦੀ ਮੈਰਿਟ ਸੂਚੀ ਵਿੱਚ 12ਵੇਂ ਕੋਰਸ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਆਲ-ਇੰਡੀਆ ਮੈਰਿਟ ’ਚ ਦੂਜਾ ਰੈਂਕ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਸੰਸਥਾ ਦੇ ਤਿੰਨ ਹੋਰ ਕੈਡਿਟਾਂ ਨੇ ਵੀ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੋਣਹਾਰ ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਹੈ।

Advertisement

Advertisement