ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਨਪੁਰ ਨੇੜੇ ਸਾਬਰਮਤੀ ਐਕਸਪ੍ਰੈੱਸ ਦੇ 20 ਡੱਬੇ ਲੀਹੋਂ ਲੱਥੇ

08:04 AM Aug 18, 2024 IST
ਕਾਨਪੁਰ ’ਚ ਘਟਨਾ ਸਥਾਨ ’ਤੇ ਕੰਮ ’ਚ ਰੁੱਝੇ ਹੋਏ ਬਚਾਅ ਕਰਮੀ। -ਫੋਟੋ: ਏਐੱਨਆਈ

ਲਖਨਊ, 17 ਅਗਸਤ
ਵਾਰਾਨਸੀ ਤੋਂ ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈੱਸ ਦੇ ਘੱਟ ਤੋਂ ਘੱਟ 20 ਡੱਬੇ ਲੰਘੀ ਦੇਰ ਰਾਤ ਕਾਨਪੁਰ ਦੇ ਗੋਵਿੰਦਪੁਰੀ ਸਟੇਸ਼ਨ ਨੇੜੇ ਪੱਟੜੀ ਤੋਂ ਲੱਥ ਗਏ। ਇਸ ਹਾਦਸੇ ’ਚ ਹਾਲਾਂਕਿ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਉੱਤਰ-ਮੱਧ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਸ਼ਸ਼ੀਕਾਂਤ ਤ੍ਰਿਪਾਠੀ ਨੇ ਦੱਸਿਆ ਕਿ ਇਹ ਹਾਦਸਾ ਦੇਰ ਰਾਤ ਤਕਰੀਬਨ ਢਾਈ ਵਜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਸਾਬਰਮਤੀ ਐਕਸਪ੍ਰੈੱਸ ਦੇ 20 ਡੱਬੇ ਕਾਨਪੁਰ ਤੇ ਭੀਮਸੇਨ ਰੇਲਵੇ ਸਟੇਸ਼ਨ ਵਿਚਾਲੇ ਪੱਟੜੀ ਤੋਂ ਲੱਥ ਗਏ। ਤ੍ਰਿਪਾਠੀ ਅਨੁਸਾਰ ਇਹ ਰੇਲ ਗੱਡੀ ਵਾਰਾਨਸੀ ਤੋਂ ਅਹਿਮਦਾਬਾਦ ਜਾ ਰਹੀ ਸੀ ਅਤੇ ਹਾਦਸੇ ’ਚ ਕਿਸੇ ਦੇ ਮਾਰੇ ਜਾਣ ਜਾਂ ਜ਼ਖ਼ਮੀ ਹੋਣ ਦੀ ਫਿਲਹਾਲ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ’ਤੇ ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਰੇਲਵੇ ਬੋਰਡ ਦੇ ਇੱਕ ਅਧਿਕਾਰੀ ਅਨੁਸਾਰ, ‘ਡਰਾਈਵਰ ਨੇ ਦੱਸਿਆ ਕਿ ਰੇਲ ਗੱਡੀ ਦੇ ਇੰਜਣ ਨਾਲ ਕੋਈ ਵੱਡਾ ਪੱਥਰ ਟਕਰਾਇਆ ਜਿਸ ਨਾਲ ਇਸ ਦੇ ਅਗਲੇ ਹਿੱਸੇ ’ਚ ਜਾਨਵਰਾਂ ਤੋਂ ਬਚਾਅ ਲਈ ਲੱਗਿਆ ਕੈਟਲ ਗਾਰਡ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਇੰਟੈਲੀਜੈਂਸ ਬਿਊਰੋ ਤੇ ਉੱਤਰ ਪ੍ਰਦੇਸ਼ ਪੁਲੀਸ ਘਟਨਾ ’ਚ ਸ਼ਰਾਰਤੀ ਤੇ ਗ਼ੈਰਸਮਾਜੀ ਤੱਤਾਂ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਹੈ।’ ਅਧਿਕਾਰੀ ਨੇ ਦੱਸਿਆ ਕਿ ਰੇਲ ਗੱਡੀ ਦੇ 16ਵੇਂ ਡੱਬੇ ਨੇੜੇ ਇੱਕ ਸ਼ੱਕੀ ਚੀਜ਼ ਮਿਲੀ ਹੈ। ਇੰਜਣ ਦੇ ਕੈਟਲ ਗਾਰਡ ਨੂੰ ਪੁੱਜੇ ਨੁਕਸਾਨ ਨੂੰ ਦੇਖ ਕੇ ਅਜਿਹਾ ਲਗਦਾ ਹੈ ਕਿ ਇੰਜਣ ਕਿਸੇ ਵੱਡੀ ਚੀਜ਼ ਨਾਲ ਟਕਰਾਉਣ ਮਗਰੋਂ ਪੱਟੜੀਓਂ ਲੱਥ ਗਿਆ। ਹਾਦਸੇ ਕਾਰਨ ਸੱਤ ਰੇਲ ਗੱਡੀਆਂ ਰੱਦ ਕੀਤੀਆਂ ਗਈਆਂ ਹਨ ਜਦਕਿ ਤਿੰਨ ਦੇ ਰਾਹ ਤਬਦੀਲ ਕੀਤੇ ਗਏ ਹਨ। ਯਾਤਰੀਆਂ ਨੂੰ ਬੱਸਾਂ ਰਾਹੀਂ ਕਾਨਪੁਰ ਸੈਂਟਰਲ ਸਟੇਸ਼ਨ ਭੇਜਿਆ ਗਿਆ। -ਪੀਟੀਆਈ

Advertisement

Advertisement