ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਤਰਰਾਜੀ ਡਰੱਗ ਮਾਫੀਆ ‘ਆਗਰਾ ਗੈਂਗ’ ਦੇ 20 ਮੈਂਬਰ ਗ੍ਰਿਫ਼ਤਾਰ

07:48 AM Jul 25, 2020 IST

ਦਵਿੰਦਰ ਪਾਲ/ਰਵਿੰਦਰ ਰਵੀ
ਚੰਡੀਗੜ੍ਹ/ਬਰਨਾਲਾ, 24 ਜੁਲਾਈ

Advertisement

ਪੰਜਾਬ ਪੁਲੀਸ ਨੇ ਹਵਾਲਾ ਰਾਹੀਂ 11 ਰਾਜਾਂ ਦੇ 50 ਤੋਂ ਵੱਧ ਜ਼ਿਲ੍ਹਿਆਂ ਵਿੱਚ ਚੱਲ ਰਹੇ ਇੱਕ ਅੰਤਰ-ਰਾਜੀ ਨਸ਼ਾ ਤਸਕਰ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਮੁਹਿੰਮ ਵਿਚ ਸ਼ਾਮਲ 20 ਵਿਅਕਤੀਆਂ ਨੂੰ ਨਸ਼ਿਆਂ ਦੀ ਵੱਡੀ ਖੇਪ, ਡਰੱਗ ਮਨੀ ਅਤੇ ਪੰਜ ਵਾਹਨਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਦੇ ਡੀਜੀਪੀ ਦਨਿਕਰ ਗੁਪਤਾ ਨੇ ਦੱਸਿਆ ਕਿ ‘ਆਗਰਾ ਗੈਂਗ’ ਵਜੋਂ ਜਾਣਿਆ ਜਾਂਦਾ ਇਹ ਗਰੋਹ ਨਸ਼ੀਲੇ ਪਦਾਰਥ ਦੇਸ਼ ਭਰ ਵਿੱਚ ਫੈਲੇ ਡਰੱਗ ਨਿਰਮਾਤਾਵਾਂ, ਸਪਲਾਇਰਾਂ, ਥੋਕ ਵਿਕਰੇਤਾਵਾਂ ਤੇ ਪ੍ਰਚੂਨ ਕੈਮਿਸਟਾਂ ਤੋਂ ਲੈ ਕੇ ਦੇਸ਼ ਬਾਜ਼ਾਰਾਂ ਵਿੱਚ ਭੇਜ ਰਿਹਾ ਸੀ। ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ 20 ਵਿਅਕਤੀਆਂ ’ਚ 16 ਪੰਜਾਬ, 2 ਯੂਪੀ ਅਤੇ ਇੱਕ-ਇਕ ਹਰਿਆਣਾ ਤੇ ਦਿੱਲੀ ਨਾਲ ਸਬੰਧਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਗਰੋਹ ਦੇ ਮੈਂਬਰਾਂ ਦੀ ਗ੍ਰਿਫ਼ਤਾਰੀ ਨਾਲ ਨਸ਼ਾ ਕਾਰੋਬਾਰ ਦੇ ਇਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਹੋਇਆ ਹੈ। ਡੀਜੀਪੀ ਨੇ ਦੱਸਿਆ ਬਰਨਾਲਾ ਦੇ ਐੱਸਐੱਸਪੀ ਬਰਨਾਲਾ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਡਾ. ਪ੍ਰੱਗਿਆ ਜੈਨ ਏਐੱਸਪੀ ਮਹਿਲ ਕਲਾਂ, ਸੁਖਦੇਵ ਸਿੰਘ ਵਿਰਕ ਐੱਸਪੀ (ਡੀ), ਰਮਨਿੰਦਰ ਸਿੰਘ ਦਿਓਲ ਡੀਐੱਸਪੀ (ਡੀ), ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀਆਈਏ ਦੀ ਟੀਮ ਨੇ ਇਹ ਕਾਰਵਾਈ ਅਮਲ ’ਚ ਲਿਆਂਦੀ ਹੈ। ਸ੍ਰੀ ਗੁਪਤਾ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਤੋਂ 27,62,137 ਨਸ਼ੀਲੀਆਂ ਗੋਲੀਆਂ, ਕੈਪਸੂਲ, ਟੀਕੇ ਅਤੇ ਸਿਰਪ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ ਸਨ ਅਤੇ ਇਸ ਤੋਂ ਇਲਾਵਾ 70,03,800 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

Advertisement

ਇਸ ਸਬੰਧੀ ਬਰਨਾਲਾ ਦੇ ਐੱਸਐੱਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਪੁਲੀਸ ਨੇ ਕੁਝ ਸਮੇਂ ਪਹਿਲਾਂ ਮਥੁਰਾ ਗੈਂਗ ਨੂੰ ਕਾਬੂ ਕਰਕੇ 44 ਲੱਖ ਦੇ ਕਰੀਬ ਨਸ਼ੀਲੀਆਂ ਗੋਲੀਆਂ ਅਤੇ ਡੇਢ ਕਰੋੜ ਰੁਪਏ ਤੋਂ ਵੱਧ ਡਰੱਗ ਮਨੀ ਬਰਾਮਦ ਕੀਤੀ ਸੀ। ਇਸੇ ਮਾਮਲੇ ਵਿੱਚ ਅੱਗੇ ਕਾਰਵਾਈ ਕਰਦਿਆਂ ਪੁਲੀਸ ਨੂੰ ਕੁਝ ਹੋਰ ਨਸ਼ਾ ਤਸਕਰਾਂ ਦਾ ਪਤਾ ਲੱਗਿਆ ਜਿਸ ਤੋਂ ਬਾਅਦ ਟੀਮ ਬਣਾ ਕੇ ਆਗਰਾ ਗੈਂਗ ਦੇ ਨਾਂ ਨਾਲ ਮਸ਼ਹੂਰ 20 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਰੋਹ ਦੇ ਮੁਖੀ ਹਰੀਸ਼ ਨੂੰ ਪੱਛਮੀ ਬੰਗਾਲ ਤੋਂ ਕਾਬੂ ਕੀਤਾ ਹੈ ਜਦਕਿ ਬਾਕੀ ਮੈਂਬਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ ਤੋਂ ਕਾਬੂ ਕੀਤੇ ਗਏ ਹਨ।

Advertisement
Tags :
‘ਮਾਫੀਆ’ਅੰਤਰਰਾਜੀਆਗਰਾਗੈਂਗਗ੍ਰਿਫ਼ਤਾਰਡਰੱਗਮੈਂਬਰ
Advertisement