ਪ੍ਰਸ਼ਾਸਨਿਕ ਸੇਵਾਵਾਂ ਲਈ ਜ਼ਿਲ੍ਹੇ ’ਚ 20 ਸੇਵਾ ਕੇਂਦਰ ਕਾਰਜਸ਼ੀਲ: ਡੀਸੀ
04:47 AM Mar 11, 2025 IST
ਪੱਤਰ ਪ੍ਰੇਰਕ
ਕਪੂਰਥਲਾ, 10 ਮਾਰਚ
Advertisement
ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ 20 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿੱਥੇ 443 ਵੱਖ-ਵੱਖ ਸੇਵਾਵਾਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਤਹਿਸੀਲ ਕਪੂਰਥਲਾ ਵਿੱਚ 7, ਸੁਲਤਾਨਪੁਰ ਲੋਧੀ ਵਿੱਚ 5, ਭੁਲੱਥ ਅਤੇ ਫਗਵਾੜਾ ਵਿੱਚ 4-4 ਸੇਵਾ ਕੇਂਦਰ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਸੇਵਾ ਕੇਂਦਰ ਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਘਰ ਬੈਠੇ ਹੀ ਆਨਲਾਈਨ ਟੋਕਨ ਸਬੰਧੀ ਕਿਊ. ਆਰ ਕੋਡ ਸਕੈਨ ਕਰਕੇ ਜਾਂ 98555-01076 ’ਤੇ ਵੱਟਸਐਪ ਰਾਹੀਂ ਬੁਕਿੰਗ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ 1076 ਡਾਇਲ ਕਰ ਕੇ ਘਰ ਬੈਠੇ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ’ਚ ਸੇਵਾਵਾਂ ਪ੍ਰਾਪਤ ਕਰਨ ’ਚ ਕਿਸੇ ਕਿਸਮ ਦੀ ਦਿੱਕਤ ਜਾਂ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 1100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Advertisement
Advertisement