ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੌਂਗ ਡੈਮ ’ਚੋਂ ਬਿਆਸ ਦਰਿਆ ਵਿੱਚ ਛੱਡਿਆ 20 ਹਜ਼ਾਰ ਕਿਊਸਿਕ ਪਾਣੀ

06:58 AM Jul 13, 2023 IST

ਪੱਤਰ ਪ੍ਰੇਰਕ
ਗੁਰਦਾਸਪੁਰ, 12 ਜੁਲਾਈ
ਪਹਾੜੀ ਤੇ ਮੈਦਾਨੀ ਖੇਤਰਾਂ ਵਿੱਚ ਬੀਤੇ ਕੁਝ ਦਨਿਾਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਬਿਆਸ ਦਰਿਆ ਉੱਤੇ ਬਣੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ 20 ਹਜ਼ਾਰ ਕਿਊਸਕ ਪਾਣੀ ਛੱਡਿਆ ਗਿਆ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਬਿਆਸ ਦਰਿਆ ਨੇੜੇ ਰਹਿੰਦੀ ਵਸੋਂ ਨੂੰ ਚੌਕਸ ਕਰ ਦਿੱਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਅਣਸੁਖਾਵੇਂ ਹਾਲਾਤ ਦੀ ਸੂਰਤ ਵਿੱਚ ਸਹਾਇਤਾ ਲਈ ਫਲੱਡ ਕੰਟਰੋਲ ਰੂਮ ਨੰਬਰ 01874-266376 ਤੇ 1800-180-1852 ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਕੈਨਾਲ ਡਵੀਜ਼ਨ ਤਲਵਾੜਾ ਦੇ ਕਾਰਜਕਾਰੀ ਇੰਜਨੀਅਰ ਨੇ ਬਕਾਇਦਾ ਪੱਤਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਹੈ ਕਿ ਪੌਂਗ ਡੈਮ ਤੋਂ 20 ਹਜ਼ਾਰ ਕਿਊਸਕ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਕਾਰਨ ਦਰਿਆ ਅੰਦਰ ਪਾਣੀ ਦਾ ਪੱਧਰ ਵਧ ਜਾਵੇਗਾ। ਉਧਰ ਡੈਮ ਦੇ ਰੈਗੂਲੇਸ਼ਨ ਵਿਭਾਗ ਦੇ ਐਕਸੀਅਨ ਵਨਿੈ ਕੁਮਾਰ ਨੇ ਬੀਬੀਐੱਮਬੀ ਵੱਲੋਂ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹਣ ਦੀਆਂ ਅਫ਼ਵਾਹਾਂ ਨੂੰ ਖਾਰਜ ਕਰਦਿਆਂ ਦੱਸਿਆ ਕਿ ਸਵੇਰੇ 10 ਵਜੇ ਪੌਂਗ ਡੈਮ ’ਚ ਪਾਣੀ ਦਾ ਪੱਧਰ 1364.24 ਫੁੱਟ ਸੀ। ਝੀਲ ’ਚ ਪਾਣੀ ਦੀ ਆਮਦ 55,557 ਕਿਊਸਿਕ ਹੈ, ਜਦੋਂਕਿ ਪਾਵਰ ਹਾਊਸ ਰਾਹੀਂ 18,324 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

Advertisement

Advertisement
Tags :
’ਚੋਂਹਜ਼ਾਰਕਿਊਸਿਕਛੱਡਿਆ;ਦਰਿਆਪਾਣੀ:ਪੌਂਗਬਿਆਸਵਿੱਚ
Advertisement