For the best experience, open
https://m.punjabitribuneonline.com
on your mobile browser.
Advertisement

ਡੀਏਵੀ ਸਕੂਲ ਦੇ 200 ਖਿਡਾਰੀ ਸਨਮਾਨੇ

08:42 AM May 08, 2024 IST
ਡੀਏਵੀ ਸਕੂਲ ਦੇ 200 ਖਿਡਾਰੀ ਸਨਮਾਨੇ
ਡੀਏਵੀ ਸਕੂਲ ਵਿੱਚ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ ਤੇ ਹੋਰ।
Advertisement

ਪੱਤਰ ਪ੍ਰੇਰਕ
ਕੁਰਾਲੀ, 7 ਮਈ
ਸਥਾਨਕ ਡੀਏਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਖਿਡਾਰੀਆਂ ਲਈ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਜ, ਜ਼ਿਲ੍ਹਾ ਅਤੇ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਸਕੂਲ ਦਾ ਨਾਂ ਰੌਸ਼ਨ ਕਰਨ ਵਾਲੇ 200 ਦੇ ਕਰੀਬ ਖਿਡਾਰੀਆਂ ਨੂੰ ਸਨਮਾਨਿਆ ਗਿਆ। ਸਮਾਗਮ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪੰਕਜ ਗੋਇਲ, ਮੈਨੇਜਰ ਬਿੱਟੂ ਖੁੱਲਰ ਅਤੇ ਚੰਦਰ ਸ਼ੇਖਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਖੇਡ ਅਧਿਆਪਕ ਗੁਲਸ਼ਨ ਕੁਮਾਰ ਅਤੇ ਸੁਸ਼ੀਲਾ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵੱਲੋਂ ਕਾਰਵਾਏ 67ਵੇਂ ਜ਼ੋਨਲ, ਜ਼ਿਲ੍ਹਾ ਅਤੇ ਰਾਜ ਪੱਧਰੀ ਅਥਲੈਟਿਕਸ, ਵਾਲੀਬਾਲ, ਫੁਟਬਾਲ, ਸ਼ਤਰੰਜ, ਬੈਡਮਿੰਟਨ, ਟੇਬਲ ਟੈਨਿਸ ਅਤੇ ਰਸਾਕਸ਼ੀ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ। ਸਕੂਲ ਦੇ 10 ਖਿਡਾਰੀਆਂ ਨੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਜਦਕਿ ਜ਼ਿਲ੍ਹਾ ਤੇ ਜ਼ੋਨਲ ਪੱਧਰ ’ਤੇ ਮੈਡਲ ਜਿੱਤੇ।
ਸ੍ਰੀ ਗੋਇਲ, ਸ੍ਰੀ ਖੁੱਲਰ ਅਤੇ ਸ੍ਰੀ ਸ਼ੇਖਰ ਨੇ ਖਿਡਾਰੀਆਂ ਦੀ ਸ਼ਲਾਘਾ ਕਰਦਿਆਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰਿੰਸੀਪਲ ਜੇਆਰ ਸ਼ਰਮਾ, ਵਾਈਸ ਪ੍ਰਿੰਸੀਪਲ ਰਾਕੇਸ਼ ਕੁਮਾਰੀ, ਮਨਦੀਪ ਸਿੰਘ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×