2020 ਦਿੱਲੀ ਦੰਗੇ: ਉਮਰ ਖਾਲਿਦ ਤੇ ਸ਼ਰਜੀਲ ਇਮਾਮ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਦਿੱਲੀ ਹਾਈ ਕੋਰਟ ’ਚ ਸੁਣਵਾਈ ਮੰਗਲਵਾਰ ਨੂੰ
07:06 PM Jan 06, 2025 IST
ਨਵੀਂ ਦਿੱਲੀ, 6 ਜਨਵਰੀ
ਦਿੱਲੀ ਹਾਈ ਕੋਰਟ ਫਰਵਰੀ 2020 ਹਿੰਸਾ ਨਾਲ ਸਬੰਧਤ ਯੂਏਪੀਏ ਕੇਸ ਵਿਚ ਵਿਦਿਆਰਥੀ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ ਤੇ ਹੋਰਨਾਂ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ’ਤੇ 7 ਜਨਵਰੀ ਨੂੰ ਸੁਣਵਾਈ ਕਰੇਗੀ। ਜਸਟਿਸ ਨਵੀਨ ਚਾਵਲਾ ਤੇ ਜਸਟਿਸ ਸ਼ੈਲੇਂਦਰ ਕੌਰ ਵੱਲੋਂ ਕੇਸਾਂ ਦੀ ਸੁਣਵਾਈ ਕੀਤੀ ਜਾਣੀ ਹੈ। ਉਧਰ ਦਿੱਲੀ ਪੁਲੀਸ ਵੱਲੋਂ ਕੇਸਾਂ ਵਿਚ ਆਪਣੇ ਹਲਫ਼ਨਾਮੇ ਦਾਖ਼ਲ ਕੀਤੇ ਜਾਣੇ ਹਨ। ਖ਼ਾਲਿਦ, ਇਮਾਮ ਤੇ ਹੋਰਨਾਂ ਖਿਲਾਫ਼ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ ਤੇ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਨੇ ਦਾਅਵਾ ਕੀਤਾ ਸੀ ਕਿ ਮੁਲਜ਼ਮ ਫਰਵਰੀ 2020 ਦੰਗਿਆਂ, ਜਿਸ ਵਿਚ 53 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ 700 ਤੋਂ ਵੱਧ ਜ਼ਖ਼ਮੀ ਹੋ ਗਏ ਸਨ, ਦੇ ਕਥਿਤ ਸਾਜ਼ਿਸ਼ਘਾੜੇ ਸਨ। ਇਹ ਹਿੰਸਾ ਸੀਏਏ ਤੇ ਐੱਨਆਰਸੀ ਖਿਲਾਫ਼ ਪ੍ਰਦਰਸ਼ਨਾਂ ਦੌਰਾਨ ਭੜਕੀ ਸੀ। ਪੁਲੀਸ ਨੇ ਸਾਰੇ ਮੁਲਜ਼ਮਾਂ ਨੂੰ ਵੱਖੋ ਵੱਖਰੇ ਸਮੇਂ ’ਤੇ ਗ੍ਰਿਫ਼ਤਾਰ ਕੀਤਾ ਸੀ। ਪੀਟੀਆਈ
Advertisement
Advertisement