450 Flights Delayed: ਮੌਸਮ ਖਰਾਬ ਹੋਣ ਨਾਲ ਦਿੱਲੀ ਹਵਾਈ ਅੱਡੇ ’ਤੇ 450 ਤੋਂ ਵੱਧ ਹਵਾਈ ਉਡਾਣਾਂ ਪ੍ਰਭਾਵਿਤ
12:01 PM Apr 12, 2025 IST
ਨਵੀਂ ਦਿੱਲੀ, 12 ਅਪਰੈਲ
ਇਥੋਂ ਦੇ ਹਵਾਈ ਅੱਡੇ ’ਤੇ ਤੇਜ਼ ਹਵਾਵਾਂ ਚੱਲਣ ਤੇ ਖਰਾਬ ਮੌਸਮ ਕਾਰਨ 450 ਦੇ ਕਰੀਬ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਜਦਕਿ ਵੱਡੀ ਗਿਣਤੀ ਉਡਾਣਾਂ ਦੇ ਰੂਟ ਬਦਲੇ ਗਏ ਹਨ ਤੇ ਉਨ੍ਹਾਂ ਨੂੰ ਨੇੜਲੇ ਹਵਾਈ ਅੱਡਿਆਂ ’ਤੇ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਸ਼ਾਮ ਨੂੰ ਹਨੇਰੀ ਆਈ ਤੇ ਤੇਜ਼ ਹਵਾਵਾਂ ਚੱਲੀਆਂ ਜਿਸ ਕਾਰਨ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਤੇ ਇਹ ਵਰਤਾਰਾ ਅੱਜ ਵੀ ਚਲਦਾ ਰਿਹਾ ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਯਾਤਰੀਆਂ ਨੇ ਦੋਸ਼ ਲਾਇਆ ਕਿ ਉਡਾਣਾਂ ਦੇਰੀ ਨਾਲ ਚੱਲਣ ਕਾਰਨ ਉਨ੍ਹਾਂ ਨੂੰ ਕਈ ਵਾਰ ਚੈਕ ਇਨ ਕਰਨਾ ਪਿਆ ਤੇ ਹਵਾਈ ਅੱਡੇ ’ਤੇ ਭੀੜ ਜਮ੍ਹਾ ਹੋ ਗਈ ਤੇ ਅਫਰਾ ਤਫਰੀ ਵਾਲਾ ਮਾਹੌਲ ਪੈਦਾ ਹੋ ਗਿਆ। ਇਸ ਤੋਂ ਬਾਅਦ ਏਅਰ ਇੰਡੀਆ, ਇੰਡੀਗੋ ਤੇ ਹੋਰ ਉਡਾਣਾਂ ਨੇ ਐਕਸ ’ਤੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।
Advertisement
Advertisement