ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨਰੇਗਾ ਮਜ਼ਦੂਰ ਯੂਨੀਅਨ ਦੀ 21 ਮੈਂਬਰੀ ਕਮੇਟੀ ਚੁਣੀ

08:39 AM Mar 28, 2024 IST
ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਮਜ਼ਦੂਰ ਆਗੂ। -ਫੋਟੋ: ਗਿੱਲ

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 27 ਮਾਰਚ
ਇੱਥੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਅਤੇ ਭਵਨ ਨਿਰਮਾਣ ਮਜ਼ਦੂਰ ਯੂਨੀਅਨ (ਸੀਟੂ) ਦੀ ਸਾਂਝੀ ਮੀਟਿੰਗ ਵਿੱਚ 14 ਅਪਰੈਲ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬਾਈ ਕਨਵੈਨਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ। ਸੀਟੂ ਆਗੂਆਂ ਨੇ ਦੱਸਿਆ ਕਿ ਕਨਵੈਨਸ਼ਨ ਨੂੰ ਸੀਟੂ ਦੀ ਕੁੱਲ ਹਿੰਦ ਪ੍ਰਧਾਨ ਡਾਕਟਰ ਹੇਮ ਲਤਾ ਅਤੇ ਆਂਗਣਵਾੜੀ ਫੈਡਰੇਸ਼ਨ ਦੀ ਕੁੱਲ ਹਿੰਦ ਪ੍ਰਧਾਨ ਊਸ਼ਾ ਰਾਣੀ ਸੰਬੋਧਨ ਕਰਨਗੇ। ਮਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ 21 ਮੈਂਬਰੀ ਕਮੇਟੀ ਚੁਣੀ ਗਈ ਜਿਸ ਦੇ ਕਨਵੀਨਰ ਸਾਥੀ ਦਲਜੀਤ ਕੁਮਾਰ ਗੋਰਾ ਨੂੰ ਚੁਣਿਆ ਗਿਆ। ਸੀਟੂ ਆਗੂਆਂ ਨੇ ਦੱਸਿਆ ਕਿ ਕਨਵੈਨਸ਼ਨ ਨੂੰ ਸੀਟੂ ਦੇ ਸੂਬਾਈ ਪ੍ਰਧਾਨ ਮਹਾਂ ਸਿੰਘ ਰੋੜੀ, ਜਨਰਲ ਸਕੱਤਰ ਚੰਦਰ ਸ਼ੇਖਰ, ਸ਼ੇਰ ਸਿੰਘ ਫਰਵਾਹੀ, ਅਮਰਨਾਥ ਕੂੰਮਕਲਾਂ ਅਤੇ ਨਾਇਬ ਸਿੰਘ ਲੋਚਮਾ ਵੀ ਸੰਬੋਧਨ ਕਰਨਗੇ। ਇਸ ਮੌਕੇ ਰੁਲਦਾ ਸਿੰਘ ਗੋਬਿੰਦਗੜ੍ਹ, ਰਾਜਜਸਵੰਤ ਤਲਵੰਡੀ, ਚਮਕੌਰ ਸਿੰਘ ਨੂਰਪੁਰਾ ਤੇ ਕਰਮ ਚੰਦ ਵੀ ਹਾਜ਼ਰ ਸਨ।

Advertisement

Advertisement
Advertisement