ਕਾਰਗਿਲ ਜਿੱਤ ਦੀ 21ਵੀਂ ਵਰ੍ਹੇਗੰਢ: ਰਾਜਨਾਥ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਨਵੀਂ ਦਿੱਲੀ, 26 ਜੁਲਾਈ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਇਥੇ ਕੌਮੀ ਜੰਗੀ ਯਾਦਗਾਰ ’ਤੇ ਕਾਰਗਿਲ ਯੁੱਧ ਵਿਚ ਪਾਕਿਸਤਾਨ ਵਿਰੁੱਧ ਦੇਸ਼ ਦੀ ਜਿੱਤ ਦੇ 21 ਸਾਲ ਪੂਰੇ ਹੋਣ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। 26 ਜੁਲਾਈ 1999 ਨੂੰ ਕਾਰਗਿਲ ਦੀਆਂ ਪਹਾੜੀਆਂ ਉੱਤੇ ਤਕਰੀਬਨ ਤਿੰਨ ਮਹੀਨਿਆਂ ਦੀ ਲੜਾਈ ਤੋਂ ਬਾਅਦ ਭਾਰਤੀ ਫੌਜ ਨੇ “ਅਪ੍ਰੇਸ਼ਨ ਵਿਜੈ” ਦੀ ਸਫਲਤਾਪੂਰਵਕ ਮੁਕੰਮਲ ਕਰਕੇ ਜਿੱਤ ਦਾ ਐਲਾਨ ਕੀਤਾ ਸੀ। ਇਸ ਯੁੱਧ ਵਿਚ ਦੇਸ਼ ਦੇ 500 ਤੋਂ ਵੱਧ ਜਵਾਨ ਸ਼ਹੀਦ ਹੋਏ। ਰੱਖਿਆ ਮੰਤਰੀ ਸਿੰਘ ਨੇ ਪੱਤਰਕਾਰਾਂ ਨੂੰ ਕਿਹਾ, “ਮੈਂ ਕਾਰਗਿਲ ਵਿਜੈ ਦਿਵਸ ਮੌਕੇ ’ਤੇ ਸਾਰੇ ਭਾਰਤੀਆਂ ਨੂੰ ਵਧਾਈ ਦਿੰਦਾ ਹਾਂ, ਜਨਿ੍ਹਾਂ ਜਵਾਨਾਂ ਦੀ ਬਦੌਲਤ ਅਸੀਂ ਇਹ ਜੰਗ ਜਿੱਤੀ ਉਹ ਸਾਡੀਆਂ ਹਥਿਆਰਬੰਦ ਬਲਾਂ ਲਈ ਹਮੇਸ਼ਾ ਪ੍ਰੇਰਣਾ ਬਣੇ ਰਹਿਣਗੇ।”ਇਸ ਮੌਕੇ ਉਨ੍ਹਾਂ ਨਾਲ ਰੱਖਿਆ ਰਾਜ ਮੰਤਰੀ ਸ਼੍ਰੀਪਦ ਨਾਇਕ, ਚੀਫ ਆਫ਼ ਡਿਫੈਂਸ ਸਟਾਫ ਜਨਰਲ ਬਿਪਨਿ ਰਾਵਤ, ਥਲ ਸੈਨਾ ਮੁਖੀ ਜਨਰਲ ਐੱਮਐੱਮ ਨਰਵਣੇ, ਹਵਾਈ ਫੌਜ ਮੁਖੀ ਏਅਰ ਚੀਫ ਮਾਰਸ਼ਲ ਆਰਕੇਐੱਸ ਭਦੌਰੀਆ ਅਤੇ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।