ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁਸ਼ਿਆਰਪੁਰ ਲੋਕ ਸਭਾ ਹਲਕੇ ਨੂੰ 22.65 ਕਰੋੜ ਰੁਪਏ ਵਿਕਾਸ ਲਈ ਜਾਰੀ

11:07 AM Sep 15, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 14 ਸਤੰਬਰ
15ਵੇਂ ਵਿੱਤ ਕਮਿਸ਼ਨ ਵੱਲੋਂ ਪੇਂਡੂ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਹੁਸ਼ਿਆਰਪੁਰ ਲੋਕ ਸਭਾ ਹਲਕੇ ਨੂੰ 22.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣਾ, ਸਿੱਖਿਆ, ਸਿਹਤ, ਸੜਕਾਂ ਤੇ ਜਲ ਸਪਲਾਈ ਵਰਗੀਆਂ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ। ਇਸ ਫ਼ੰਡ ਦਾ ਐਲਾਨ ਕਰਦਿਆਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬਵਾਲ ਨੇ ਦੱਸਿਆ ਕਿ ਇਹ ਰਾਸ਼ੀ ਹੁਸ਼ਿਆਰਪੁਰ ਖੇਤਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵਿਕਾਸ ਕਾਰਜਾਂ ਲਈ ਵੰਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੱਬਵਾਲ ਨੂੰ 2.68 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ ਜਦੋਂਕਿ ਦਸੂਹਾ ਨੂੰ 2.76 ਕਰੋੜ ਰੁਪਏ, ਹੁਸ਼ਿਆਰਪੁਰ 1.2 ਕਰੋੜ ਰੁਪਏ, ਮੁਕੇਰੀਆਂ ਨੂੰ 2.83 ਕਰੋੜ ਰੁਪਏ, ਸ਼ਾਮਚੁਰਾਸੀ ਨੂੰ 2.92 ਕਰੋੜ ਰੁਪਏ ਅਤੇ ਉੜਮੁੜ ਨੂੰ 2.60 ਕਰੋੜ ਰੁਪਏ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ, ਭੁਲੱਥ ਅਤੇ ਫਗਵਾੜਾ ਲਈ 5 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਡਾ. ਰਾਜ ਨੇ ਦੱਸਿਆ ਕਿ ਇਸ ਰਾਸ਼ੀ ਦੀ ਵਰਤੋਂ ਪੇਂਡੂ ਸੜਕਾਂ ਬਣਾਉਣ, ਜਲ ਸਪਲਾਈ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੀਤੀ ਜਾਵੇਗੀ।

Advertisement

Advertisement