ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਭੇਜਣ ਦੇ ਨਾਂ ’ਤੇ 22.75 ਲੱਖ ਰੁਪਏ ਠੱਗੇ

09:03 AM Jul 21, 2024 IST

ਪੱਤਰ ਪ੍ਰੇਰਕ
ਸਮਾਣਾ, 20 ਜੁਲਾਈ
ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 22.75 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਸਦਰ ਪੁਲੀਸ ਨੇ ਪਟਿਆਲਾ ਵਾਸੀ ਪਤੀ-ਪਤਨੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਪਵਨ ਸਚਦੇਵਾ ਅਤੇ ਉਸ ਦੀ ਪਤਨੀ ਸ਼ਿਵਾਨੀ ਮਿਸ਼ਰਾ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਸ਼ਾਮਲ ਹੈ। ਸਦਰ ਪੁਲੀਸ ਅਨੁਸਾਰ ਹਰਮਨਜੀਤ ਸਿੰਘ ਦੇ ਪਿਤਾ ਤਲਜੀਤ ਸਿੰਘ ਵਾਸੀ ਪਿੰਡ ਘਿਉਰਾ ਵੱਲੋਂ ਉੱਚ ਪੁਲੀਸ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਦੇ ਅਨੁਸਾਰ ਮੁਲਜ਼ਮਾਂ ਨੇ ਉਸ ਦੇ ਪੁੱਤਰ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 12 ਲੱਖ ਰੁਪਏ ਬੈਂਕ ਤੋਂ ਲੋਨ ਦੇ ਤੌਰ ’ਤੇ ਦਿਵਾ ਕੇ ਅਤੇ ਬਾਕੀ ਰਕਮ ਬੈਂਕ ਟਰਾਂਸਫਰ ਰਾਹੀਂ ਵਸੂਲ ਕਰ ਲਈ। ਰਕਮ ਪ੍ਰਾਪਤ ਕਰਨ ਦੇ ਬਾਵਜੂਦ ਉਸ ਦੇ ਪੁੱਤਰ ਨੂੰ ਅਮਰੀਕਾ ਭੇਜਣ ਲਈ ਟਾਲਮਟੋਲ ਕਰ ਰਹੇ ਸਨ। ਇਸ ਸਬੰਧੀ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement