For the best experience, open
https://m.punjabitribuneonline.com
on your mobile browser.
Advertisement

ਵਿਦੇਸ਼ ਭੇਜਣ ਦੇ ਨਾਮ ’ਤੇ 22.82 ਲੱਖ ਰੁਪਏ ਠੱਗੇ

10:05 AM Nov 22, 2024 IST
ਵਿਦੇਸ਼ ਭੇਜਣ ਦੇ ਨਾਮ ’ਤੇ 22 82 ਲੱਖ ਰੁਪਏ ਠੱਗੇ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਨਵੰਬਰ
ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਕੇਸ ਦਰਜ ਕੀਤਾ ਹੈ। ਇਹ ਕੇਸ ਤਾਮਿਲਨਾਡੂ ਦੇ ਰਹਿਣ ਵਾਲੇ ਜੇ ਕਾਸ਼ੀਨਾਥਨ ਦੀ ਸ਼ਿਕਾਇਤ ’ਤੇ ਦੀਪਕ ਯਾਦਵ, ਸਿਦਾਰਥ ਯਾਦਵ ਤੇ ਹੋਰਨਾਂ ਵਿਰੁੱਧ ਦਰਜ ਕੀਤਾ ਗਿਆ ਹੈ। ਇਹ ਕੇਸ ਥਾਣਾ ਸੈਕਟਰ-17 ਦੀ ਪੁਲੀਸ ਨੇ ਦਰਜ ਕੀਤਾ ਹੈ। ਇਸ ਸਬੰਧੀ ਪੁਲੀਸ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮਾਂ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਮ ’ਤੇ 22.82 ਲੱਖ ਰੁਪਏ ਲੈ ਲਏ ਸਨ, ਪਰ ਬਾਅਦ ਵਿੱਚ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਤੋਂ ਲਈ ਰਕਮ ਵਾਪਸ ਕੀਤੀ ਗਈ। ਥਾਣਾ ਸੈਕਟਰ-17 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

sukhwinder singh

View all posts

Advertisement