For the best experience, open
https://m.punjabitribuneonline.com
on your mobile browser.
Advertisement

ਕੈਨੇਡਾ ਸੰਸਦੀ ਚੋਣਾਂ ਵਿਚ 22 ਪੰਜਾਬੀਆਂ ਨੇ ਗੱਡਿਆ ਜਿੱਤ ਦਾ ਝੰਡਾ

12:59 PM Apr 29, 2025 IST
ਕੈਨੇਡਾ ਸੰਸਦੀ ਚੋਣਾਂ ਵਿਚ 22 ਪੰਜਾਬੀਆਂ ਨੇ ਗੱਡਿਆ ਜਿੱਤ ਦਾ ਝੰਡਾ
Advertisement

ਸੁਖਮੀਤ ਭਸੀਨ
ਬਠਿੰਡਾ, 29 ਅਪਰੈਲ

Advertisement

ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਐਤਕੀਂ ਹਾਊਸ ਆਫ਼ ਕਾਮਨਜ਼ ਲਈ ਰਿਕਾਰਡ 22 ਪੰਜਾਬੀ ਚੁਣੇ ਗਏ ਹਨ। ਇਸ ਤੋਂ ਪਹਿਲਾਂ 2021 ਵਿਚ 18 ਪੰਜਾਬੀਆਂ ਨੇ ਜਿੱਤ ਪ੍ਰਾਪਤ ਕੀਤੀ, ਜਦੋਂ ਕਿ 2019 ਦੀਆਂ ਚੋਣਾਂ ਵਿੱਚ 20 ਪੰਜਾਬੀ ਚੁਣੇ ਗਏ ਸਨ।

Advertisement
Advertisement

ਇਸ ਦੌਰਾਨ ਬਰੈਂਪਟਨ ਵਿੱਚ ਵੱਖ-ਵੱਖ ਪਾਰਟੀਆਂ ਤੋਂ ਪੰਜਾਬੀਆਂ ਨੇ ਪੰਜ ਸੀਟਾਂ ਜਿੱਤੀਆਂ ਹਨ। ਲਿਬਰਲ ਪਾਰਟੀ ਦੀ ਰੂਬੀ ਸਹੋਤਾ ਨੇ ਬਰੈਂਪਟਨ ਨੌਰਥ ਤੋਂ ਕੰਜ਼ਰਵੇਟਿਵ ਅਮਨਦੀਪ ਜੱਜ ਨੂੰ ਹਰਾਇਆ ਹੈ। ਲਿਬਰਲ ਉਮੀਦਵਾਰ ਮਨਿੰਦਰ ਸਿੱਧੂ ਨੇ ਬਰੈਂਪਟਨ ਈਸਟ ਤੋਂ ਕੰਜ਼ਰਵੇਟਿਵ ਉਮੀਦਵਾਰ ਬੌਬ ਦੋਸਾਂਝ ਨੂੰ ਹਰਾਇਆ ਹੈ। ਇਸ ਤੋਂ ਇਲਾਵਾ ਲਿਬਰਲ ਉਮੀਦਵਾਰ ਅਮਨਦੀਪ ਸੋਹੀ ਨੇ ਬਰੈਂਪਟਨ ਸੈਂਟਰ ਤੋਂ ਤਰਨ ਚਾਹਲ ਨੂੰ ਹਰਾਇਆ ਹੈ। ਉਧਰ ਇੱਥੋਂ 2 ਕੰਜ਼ਵੇਟਿਵ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ, ਜਿਨ੍ਹਾਂ ਵਿਚ ਕੰਜ਼ਰਵੇਟਿਵ ਉਮੀਦਵਾਰ ਸੁਖਦੀਪ ਕੰਗ ਨੇ ਬਰੈਂਪਟਨ ਸਾਊਥ ਤੋਂ ਲਿਬਰਲ ਉਮੀਦਵਾਰ ਸੋਨੀਆ ਸਿੱਧੂ ਨੂੰ ਅਤੇ ਅਮਰਜੀਤ ਗਿੱਲ ਨੇ ਬਰੈਂਪਟਨ ਵੈਸਟ ਤੋਂ ਮੌਜੂਦਾ ਮੰਤਰੀ ਕਮਲ ਖੇੜਾ ਨੂੰ ਹਰਾਇਆ ਹੈ।

ਹਾਲਾਂਕਿ ਇਕ ਵੱਡੇ ਰਾਜਨੀਤਿਕ ਘਟਨਾਕ੍ਰਮ ਵਿਚ ਐੱਨਡੀਪੀ ਪ੍ਰਧਾਨ ਅਤੇ ਦੋ ਵਾਰ ਮੌਜੂਦਾ ਸੰਸਦ ਮੈਂਬਰ ਜਗਮੀਤ ਸਿੰਘ ਆਪਣੀ ਬਰਨਬੀ ਸੈਂਟਰਲ ਰਾਈਡਿੰਗ ਵਿਚ ਬੁਰੀ ਤਰ੍ਹਾਂ ਹਾਰ ਗਏ ਅਤੇ ਤੀਜੇ ਸਥਾਨ 'ਤੇ ਰਹੇ। ਆਪਣੀ ਹਾਰ ਤੋਂ ਬਾਅਦ ਉਨ੍ਹਾਂ ਐਨਡੀਪੀ ਪ੍ਰਧਾਨ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ। ਇਸ ਤੋਂ ਇਲਾਵਾ ਸਿਹਤ ਮੰਤਰੀ ਅਤੇ ਦੋ ਵਾਰ ਦੇ ਸੰਸਦ ਮੈਂਬਰ ਕਮਲ ਖੇੜਾ ਬਰੈਂਪਟਨ ਵੈਸਟ ਰਾਈਡਿੰਗ ਵਿੱਚ ਅਮਰਜੀਤ ਗਿੱਲ ਤੋਂ ਹਾਰ ਗਏ ਹਨ।

ਲਿਬਰਲ ਪਾਰਟੀ ਦੇ ਪ੍ਰਮੁੱਖ ਜੇਤੂ
  • ਓਕਵਿਲ ਈਸਟ ਤੋਂ ਅਨੀਤਾ ਆਨੰਦ
  • ਵਾਟਰਲੂ ਤੋਂ ਬਰਦੀਸ਼ ਚੱਗਰ
  • ਡੋਰਵਲ ਲਾਚੀਨ ਤੋਂ ਅੰਜੂ ਢਿੱਲੋਂ
  • ਸਰੀ ਨਿਊਟਨ ਤੋਂ ਸੁਖ ਧਾਲੀਵਾਲ
  • ਮਿਸੀਸਾਗਾ ਮਾਲਟਨ ਤੋਂ ਇਕਵਿੰਦਰ ਸਿੰਘ ਗਹੀਰ
  • ਸਰੀ ਸੈਂਟਰ ਤੋਂ ਰਣਦੀਪ ਸਰਾਏ
  • ਫਲੀਟਵੁੱਡ ਪੋਰਟ ਕੈਲਸ ਤੋਂ ਗੁਰਬਕਸ਼ ਸੈਣੀ
  • ਰਿਚਮੰਡ ਈਸਟ ਸਟੀਵਨਸਟਨ ਤੋਂ ਪਰਮ ਬੈਂਸ
ਕੰਜ਼ਰਵੇਟਿਵ ਪਾਰਟੀ ਦੇ ਪ੍ਰਮੁੱਖ ਜੇਤੂ
  • ਕੈਲਗਰੀ ਈਸਟ ਤੋਂ ਜਸਰਾਜ ਹਾਲਾਂ
  • ਕੈਲਗਰੀ ਮੈਕਨਾਈਟ ਤੋਂ ਦਲਵਿੰਦਰ ਗਿੱਲ
  • ਕੈਲਗਰੀ ਸਕਾਈਵਿਊ ਤੋਂ ਅਮਨਪ੍ਰੀਤ ਗਿੱਲ
  • ਆਕਸਫੋਰਡ ਤੋਂ ਅਰਪਨ ਖੰਨਾ
  • ਐਡਮਿੰਟਨ ਗੇਟਵੇ ਤੋਂ ਟਿਮ ਉੱਪਲ
  • ਮਿਲਟਨ ਈਸਟ ਤੋਂ ਪਰਮ ਗਿੱਲ
  • ਐਬਟਸਫੋਰਡ ਸਾਊਥ ਲੈਂਗਲੀ ਤੋਂ ਸੁਖਮਨ ਗਿੱਲ
  • ਐਡਮਿੰਟਨ ਸਾਊਥਈਸਟ ਤੋਂ ਜਗਸ਼ਰਨ ਸਿੰਘ ਮਾਹਲ
  • ਵਿੰਡਸਰ ਵੈਸਟ ਤੋਂ ਹਰਬ ਗਿੱਲ
Advertisement
Author Image

Puneet Sharma

View all posts

Advertisement