ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਦੀ ਹੋਵੇਗੀ ਕਾਇਆਕਲਪ

11:02 PM Aug 06, 2023 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 6 ਅਗਸਤ

ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਦੀ ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ ਕਾਇਆਕਲਪ ਕੀਤੀ ਜਾਵੇਗੀ। ਪੰਜਾਬ ਇਸ ਸਕੀਮ ਤਹਿਤ ਗੁਆਂਢੀ ਸੂਬਿਆਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਨਾਲ ਲਾਭਪਾਤਰੀਆਂ ਦੀ ਸੂਚੀ ਵਿੱਚ ਸਿਖਰ ’ਤੇ ਹੈ। ਇਸ ਸੂਚੀ ਵਿੱਚ ਪੰਜਾਬ ਦੇ ਕੋਟਕਪੂਰਾ ਜੰਕਸ਼ਨ, ਸਰਹਿੰਦ, ਅਬੋਹਰ, ਫਾਜ਼ਿਲਕਾ, ਫਿਰੋਜ਼ਪੁਰ ਛਾਉਣੀ, ਗੁਰਦਾਸਪੁਰ, ਪਠਾਨਕੋਟ ਸ਼ਹਿਰ, ਜਲੰਧਰ ਕੈਂਟ ਜੰਕਸ਼ਨ, ਫਿਲੌਰ ਜੰਕਸ਼ਨ, ਕਪੂਰਥਲਾ, ਧਾਂਦਰੀ ਕਲਾਂ, ਲੁਧਿਆਣਾ ਜੰਕਸ਼ਨ, ਮਾਨਸਾ, ਮੁਹਾਲੀ, ਪਟਿਆਲਾ, ਸ੍ਰੀ ਆਨੰਦਪੁਰ ਸਾਹਿਬ, ਨੰਗਲ ਡੈਮ, ਰੋਪੜ, ਧੂਰੀ, ਮਾਲੇਰਕੋਟਲਾ, ਸੰਗਰੂਰ ਤੇ ਮੁਕਤਸਰ ਰੇਲਵੇ ਸਟੇਸ਼ਨ ਸ਼ਾਮਲ ਹਨ। ਇਸ ਪ੍ਰਾਜੈਕਟ ਤਹਿਤ ਸੂਬੇ ਨੂੰ 4762 ਕਰੋੜ ਰੁਪਏ ਦੀ ਰਾਸ਼ੀ ਮਿਲੇਗੀ। ਇਹ ਜਾਣਕਾਰੀ ਉੱਤਰ ਰੇਲਵੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਦਿੱਤੀ।

Advertisement

Advertisement