ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਠਿੰਡਾ ਲੋਕ ਸਭਾ ਹਲਕੇ ਵਿੱਚ 22,741 ਵੋਟਰ ਪਹਿਲੀ ਵਾਰ ਪਾਉਣਗੇ ਵੋਟ

06:58 AM Apr 10, 2024 IST

ਪੱਤਰ ਪ੍ਰੇਰਕ
ਬਠਿੰਡਾ, 9 ਅਪਰੈਲ
ਬਠਿੰਡਾ ਸੰਸਦੀ ਲੋਕ ਸਭਾ ਹਲਕੇ ਅਧੀਨ ਪੈਂਦੇ ਵਿਧਾਨ ਸਭਾ ਹਲਕਿਆਂ ਦੇ 22,741 ਨਵੇਂ ਵੋਟਰ ਲੋਕ ਸਭਾ ਚੋਣਾਂ-2024 ਲਈ ਆਪਣੀ ਵੋਟ ਦੇ ਅਧਿਕਾਰ ਦੀ ਪਹਿਲੀ ਵਾਰ ਵਰਤੋਂ ਕਰਨਗੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 85 ਸਾਲ ਤੋਂ ਵਧੇਰੀ ਉਮਰ ਦੇ ਕੁੱਲ 7767 ਵੋਟਰਾਂ ਅਤੇ 16 ਐਨਆਰਆਈ ਵੋਟਰਾਂ ਵੱਲੋਂ ਵੀ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਸਵੀਪ ਗਤੀਵਿਧੀਆਂ ਤਹਿਤ 16 ਮਾਰਚ ਤੋਂ 8 ਅਪਰੈਲ ਤੱਕ ਚੱਲੀ ਵੋਟ ਬਣਾਉਣ ਦੀ ਵਿਸ਼ੇਸ ਮੁਹਿੰਮ ਅਧੀਨ 18 ਸਾਲ ਤੋਂ 19 ਸਾਲ ਤੱਕ ਦੇ ਕੁੱਲ 1299 ਨਵੇਂ ਨੌਜਵਾਨ ਵੋਟਰਾਂ ਨੇ ਆਪਣਾ ਨਾਮ ਦਰਜ ਕਰਵਾਇਆ ਹੈ ਜਿਨ੍ਹਾਂ ਵੱਲੋਂ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਦਰ ਵੀ ਜ਼ਿਲ੍ਹੇ ਵਿਚ 675 ਤੋਂ ਵਧ ਕੇ 678 ਹੋ ਗਈ ਹੈ। ਇਸੇ ਤਰ੍ਹਾਂ ਹੀ ਜੈਂਡਰ ਦਰ 896 ਤੋਂ ਵਧ ਕੇ 898 ਤੱਕ ਪਹੁੰਚ ਗਈ ਹੈ ਜਦਕਿ ਇਸ ਸਮੇਂ ਜ਼ਿਲ੍ਹੇ ਅੰਦਰ ਦਿਵਿਆਂਗ ਵੋਟਰਾਂ ਦੀ ਗਿਣਤੀ 7493 ਹੈ। ਦੂਜੇ ਪਾਸੇ ਪ੍ਰਸ਼ਾਸਨ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵੀ ਚਲਾ ਰਿਹਾ ਹੈ।

Advertisement

Advertisement