ਬਰਗਾੜੀ ਮੋਰਚੇ ਨੂੰ ਲੈ ਕੇ 23 ਮੈੈਂਬਰੀ ਜਥੇ ਵੱਲੋਂ ਗ੍ਰਿਫ਼ਤਾਰੀ
07:02 AM Mar 14, 2025 IST
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ):
Advertisement
ਸ਼੍ਰੋਮਣੀ ਅਕਾਲੀ ਦਲ ਫ਼ਤਿਹ ਦੇ ਕੌਮੀ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਪਾਰਟੀ ਦੇ 23 ਮੈਂਬਰੀ ਜਥੇ ਨੇ ਹਰ ਮਹੀਨੇ ਵਾਂਗ ਗੁਰੂ ਗ੍ਰੰਥ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਉਨ੍ਹਾਂ ਨੂੰ ਬਚਾਉਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ, ਭਾਈ ਜਗਤਾਰ ਸਿੰਘ ਹਵਾਰਾ ਸਣੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਸਣੇ ਹੋਰ ਮੰਗਾਂ ਦੇ ਮੱਦੇਨਜ਼ਰ ਅੱਜ ਇੱਥੇ ਗ੍ਰਿਫ਼ਤਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਦੀ ਮਿਹਰ ਸਦਕਾ ਹੁਣ ਤਾਂ ਅਕਾਲ ਤਖ਼ਤ ’ਤੇ ਬਾਦਲਕਿਆਂ ਵੱਲੋਂ ਕੀਤੇ ਗੁਨਾਹ ਸਾਹਮਣੇ ਆ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਜ਼ਾ ਦਿੱਤੀ ਜਾਵੇ। ਉਨ੍ਹਾਂ ਬੰਦੀ ਸਿੰਘਾਂ ਸਣੇ ਡਿਬਰੂਗੜ੍ਹ ਵਾਲੇ ਸਿੰਘਾਂ ਦੀ ਰਿਹਾਈ ਦੀ ਵੀ ਮੰਗ ਕੀਤੀ।
Advertisement
Advertisement