ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਡਿਆਲਾ ਦੇ ਸੀਵਰੇਜ ਵਿਸਥਾਰ ਲਈ ਖ਼ਰਚੇ ਜਾਣਗੇ 24 ਕਰੋੜ: ਈਟੀਓ

06:42 PM Jun 29, 2023 IST

ਸਿਮਰਤ ਪਾਲ ਸਿੰਘ ਬੇਦੀ

Advertisement

ਜੰਡਿਆਲਾ ਗੁਰੂ, 28 ਜੂਨ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਤਹਿਤ ਜੰਡਿਆਲਾ ਵਿੱਚ ਸੀਵਰੇਜ ਸਕੀਮ ਦੇ ਵਾਧੇ ਅਤੇ ਵਿਸਥਾਰ ਲਈ 29 ਕਰੋੜ ਰੁਪਏ ਦਾ ਪ੍ਰਾਜੈਕਟ ਉਲੀਕਿਆ ਗਿਆ ਹੈ।

Advertisement

ਸ੍ਰੀ ਈਟੀਓ ਨੇ ਦੱਸਿਆ ਇਸ ਪ੍ਰਾਜੈਕਟ ਤਹਿਤ 6 ਐਮਐਲਡੀ ਦਾ ਸੀਵਰੇਜ ਟਰੀਟਮੈਂਟ ਪਲਾਂਟ ਅਤੇ 17 ਐਮਐਲਡੀ ਦਾ ਇੱਕ ਮੁੱਖ ਪੰਪਿੰਗ ਸਟੇਸ਼ਨ ਸਥਾਪਿਤ ਕੀਤਾ ਜਾਵੇਗਾ। ਈਟੀਓ ਨੇ ਕਿਹਾ ਇਸ ਤੋਂ ਇਲਾਵਾ ਇੱਕ ਕਿਲੋਮੀਟਰ ਲੰਬੀ 900 ਐਮਐਮ ਸੀਵਰੇਜ ਲਾਈਨ ਵੀ ਵਿਛਾਈ ਜਾਵੇਗੀ।

ਮੰਤਰੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਖ਼ਾਸ ਕਰ ਕੇ ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਇਸ ਪ੍ਰਾਜੈਕਟ ਨਾਲ ਨਾ ਸਿਰਫ਼ ਜੰਡਿਆਲਾ ਦੇ ਸੀਵਰੇਜ ਵਿੱਚ ਸੁਧਾਰ ਹੋਵੇਗਾ ਸਗੋਂ ਪ੍ਰਦੂਸ਼ਣ ਨੂੰ ਨਿਯੰਤਰਨ ਕਰਨ ਲਈ ਸੀਵਰੇਜ ਦੇ ਪਾਣੀ ਦੀ ਸਫ਼ਾਈ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਐਸਟੀਪੀ ਦੁਆਰਾ ਸਾਫ਼ ਕੀਤੇ ਪਾਣੀ ਨੂੰ ਅੱਗੇ ਸਿੰਜਾਈ ਆਦਿ ਦੇ ਮੰਤਵ ਲਈ ਵਰਤਿਆ ਜਾਵੇਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਜੰਡਿਆਲਾ ਸ਼ਹਿਰ ਦੇ ਬਾਕੀ ਹਿੱਸਿਆਂ ਵਿੱਚ ਵੀ ਸੀਵਰੇਜ ਪਾਉਣ ਲਈ ਪ੍ਰਾਜੈਕਟ ਉਲੀਕਣ ਦੇ ਨਿਰਦੇਸ਼ ਦਿੱਤੇ।

Advertisement
Tags :
ਈਟੀਓਸੀਵਰੇਜਕਰੋੜ:ਖ਼ਰਚੇਜੰਡਿਆਲਾਜਾਣਗੇਵਿਸਥਾਰ
Advertisement