For the best experience, open
https://m.punjabitribuneonline.com
on your mobile browser.
Advertisement

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ 24 ਲੱਖ ਰੁਪਏ ਜੁਰਮਾਨਾ

08:04 AM Nov 17, 2023 IST
ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ 24 ਲੱਖ ਰੁਪਏ ਜੁਰਮਾਨਾ
ਸ਼ਾਹਕੋਟ ਦੇ ਲੋਹੀਆਂ ਖੇਤਰ ਵਿੱਚ ਪਰਾਲੀ ਨੂੰ ਲਾਈ ਹੋਈ ਅੱਗ। -ਫੋਟੋ: ਮਲਕੀਅਤ ਸਿੰਘ
Advertisement

ਪੱਤਰ ਪ੍ਰੇਰਕ
ਅੰਮ੍ਰਿਤਸਰ, 16 ਨਵੰਬਰ
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਰੁਝਾਨ ਨੂੰ ਬੰਦ ਕਰਨ ਲਈ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਟੀਮਾਂ ਲਗਾਤਾਰ ਸਰਗਰਮ ਹਨ ਅਤੇ ਹੁਣ ਤੱਕ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ 24 ਲੱਖ ਰੁਪਏ ਜੁਰਮਾਨਾ ਕੀਤਾ ਜਾ ਚੁੱਕਾ ਹੈ। ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਹਰੇਕ ਥਾਣਾ ਮੁਖੀ ਵੀ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਤੁਰੰਤ ਪਹੁੰਚ ਕੇ ਕਾਰਵਾਈ ਕਰ ਰਹੇ ਹਨ।
ਸ੍ਰੀ ਥੋਰੀ ਨੇ ਕਿਸਾਨਾਂ ਨੂੰ ਚੌਕਸ ਕਰਦਿਆਂ ਕਿਹਾ ਕਿ ਸਾਡੀ ਨਿਗਾਹ ਹਰ ਖੇਤ ਉੱਪਰ ਹੈ ਅਤੇ ਜੋ ਵੀ ਪਰਾਲੀ ਸਾੜੇਗਾ ਉਸ ਉੱਪਰ ਕਾਨੂੰਨੀ ਕਾਰਵਾਈ ਹੋਵੇਗੀ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਵਾਤਾਵਰਨ ਸ਼ੁੱਧ ਰੱਖਣ ਵਿੱਚ ਸਹਿਯੋਗ ਕਰਨ ਦੀ ਮੰਗ ਕੀਤੀ ਹੈ।

Advertisement

ਡੀਸੀ ਵੱਲੋਂ ਅਧਿਕਾਰੀਆਂ ਨੂੰ ਕਾਰਵਾਈ ਦੀ ਚਿਤਾਵਨੀ

ਜਲੰਧਰ (ਪੱਤਰ ਪ੍ਰੇਰਕ): ਪਿਛਲੇ ਕੁਝ ਦਿਨਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਆ ਰਹੇ ਕੇਸਾਂ ’ਤੇ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਪਸ਼ਟ ਕਿਹਾ ਕਿ ਸਬੰਧਿਤ ਖੇਤਰ ਦੇ ਐਸ.ਐਚ.ਓਜ਼ ਅਤੇ ਕਲੱਸਟਰ ਅਫ਼ਸਰ ਪਰਾਲੀ ਨੂੰ ਸਾੜਨ ਦੇ ਕੇਸਾਂ ਦੀ ਰੋਕਥਾਮ ਲਈ ਹੋਰ ਸੰਜੀਦਾ ਯਤਨ ਕਰਨ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸ.ਐਚ.ਓਜ਼ ਅਤੇ ਕਲੱਸਟਰ ਟੀਮਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਨੂੰ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਊਟੀ ਵਿਚ ਢਿੱਲ ਵਰਤਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ ਅਤੇ ਉਨਾਂ ਖਿਲਾਫ਼ ਸਖ਼ਤ ਕਾਰਵਾਈ ਲਈ ਉਚ ਅਧਿਕਾਰੀਆਂ ਨੂੰ ਰਿਪੋਰਟ ਭੇਜੀ ਜਾਵੇਗੀ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਂਝੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ।

Advertisement
Author Image

Advertisement
Advertisement
×