ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜ ਮੁਲਜ਼ਮਾਂ ਕੋਲੋਂ ਚੋਰੀ ਦੇ 24 ਮੋਟਰਸਾਈਕਲ ਬਰਾਮਦ

10:56 AM Sep 11, 2024 IST
ਫਾਜ਼ਿਲਕਾ ਵਿਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨਾਲ ਪੁਲੀਸ ਅਧਿਕਾਰੀ।

ਪਰਮਜੀਤ ਸਿੰਘ
ਫਾਜ਼ਿਲਕਾ, 10 ਸਤੰਬਰ
ਫਾਜ਼ਿਲਕਾ ਪੁਲੀਸ ਨੇ ਚੋਰੀ ਅਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇੰਸਪੈਕਟਰ ਸਚਿਨ ਮੁੱਖ ਅਫ਼ਸਰ ਥਾਣਾ ਦੀ ਟੀਮ ਨੇ ਪੰਜ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 24 ਚੋਰੀਸ਼ੁਦਾ ਮੋਟਰਸਾਈਕਲ, 1 ਐਕਟਿਵਾ ਅਤੇ 1 ਕਾਰ ਮਾਰੂਤੀ ਸਵਿਫਟ ਕਾਰ ਬਰਾਮਦ ਕੀਤੀ ਹੈ।
ਕੰਵਲ ਪਾਲ ਸਿੰਘ ਡੀਐੱਸਪੀ ਨੇ ਦੱਸਿਆ ਕਿ ਥਾਣਾ ਸਿਟੀ ਫਾਜ਼ਿਲਕਾ ਦੀ ਪੁਲੀਸ ਪਾਰਟੀ ਨੂੰ ਇਤਲਾਹ ਮਿਲੀ ਸੀ ਕਿ ਜੱਗਾ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਰੀ, ਜਸਕਰਨ ਸਿੰਘ ਉਰਫ ਜੱਸੂ ਅਤੇ ਧਰਮਪਾਲ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ, ਜੋ ਅੱਜ ਵੀ ਚੋਰੀਸ਼ੁਦਾ ਮੋਟਰਸਾਈਕਲਾ ’ਤੇ ਗਾਹਕ ਦੀ ਉਡੀਕ ਵਿੱਚ ਦਾਣਾ ਮੰਡੀ ਫਾਜ਼ਿਲਕਾ ਵਿੱਚ ਖੜ੍ਹੇ ਹਨ। ਇਸ ’ਤੇ ਥਾਣਾ ਸਿਟੀ ਫਾਜ਼ਿਲਕਾ ਦੀ ਪੁਲੀਸ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁੱਛ-ਪੜਤਾਲ ਮੁਲਜ਼ਮ ਸਵਰਨ ਸਿੰਘ ਵਾਸੀ ਪਿੰਡ ਕਮਰੇ ਵਾਲਾ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ ਅਤੇ ਉਕਤ ਪੰਜ ਮੁਲਜ਼ਮਾਂ ਕੋਲੋਂ ਕੁੱਲ 24 ਚੋਰੀਸ਼ੁਦਾ ਮੋਟਰਸਾਈਕਲ, 1 ਐਕਟਿਵਾ ਅਤੇ ਇੱਕ ਕਾਰ ਮਾਰੂਤੀ ਸਵਿਫਟ ਬਰਾਮਦ ਕੀਤੀ ਗਈ ਹੈ।

Advertisement

Advertisement