ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 243.95 ਕਰੋੜ ਦੀ ਨਕਦੀ, ਸ਼ਰਾਬ ਅਤੇ ਹੋਰ ਕੀਮਤੀ ਵਸਤਾਂ ਜ਼ਬਤ

07:30 AM Apr 18, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਪਰੈਲ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਵੱਖ-ਵੱਖ ਸੁਰੱਖਿਆ ਤੇ ਹੋਰ ਏਜੰਸੀਆਂ ਵੱਲੋਂ ਪੰਜਾਬ ਵਿੱਚੋਂ ਕੁੱਲ 243.95 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਡਰੱਗ ਅਤੇ ਹੋਰ ਕੀਮਤੀ ਸਾਮਾਨ ਜ਼ਬਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਪੰਜਾਬ ਪੁਲੀਸ ਨੇ 16 ਮਾਰਚ ਤੋਂ 17 ਅਪਰੈਲ ਤੱਕ ਸੂਬੇ ਭਰ ਵਿੱਚੋਂ 158.76 ਕਰੋੜ ਰੁਪਏ ਦੀ ਨਗਦੀ, ਸ਼ਰਾਬ, ਨਸ਼ੀਲੇ ਪਦਾਰਥ ਤੇ ਹੋਰ ਵਸਤਾਂ ਜ਼ਬਤ ਕੀਤੀਆਂ ਹਨ। ਇਸ ਵਿੱਚ 2.49 ਕਰੋੜ ਰੁਪਏ ਦੀ ਨਕਦੀ, 7.06 ਕਰੋੜ ਰੁਪਏ ਦੀ ਸ਼ਰਾਬ, 148.21 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 25.6 ਲੱਖ ਰੁਪਏ ਦੀਆਂ ਕੀਮਤੀ ਵਸਤਾਂ ਅਤੇ 74.2 ਲੱਖ ਰੁਪਏ ਦੀ ਕੀਮਤ ਵਾਲੀਆਂ ਹੋਰ ਵਸਤੂਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਆਬਕਾਰੀ ਵਿਭਾਗ ਨੇ 6.77 ਕਰੋੜ ਰੁਪਏ ਦੀ ਸ਼ਰਾਬ ਅਤੇ 2 ਲੱਖ ਰੁਪਏ ਦੇ ਨਸ਼ੀਲੇ ਪਦਾਰਥ ਅਤੇ ਬੀਐੱਸਐੱਫ ਨੇ 19.66 ਕਰੋੜ ਰੁਪਏ ਦੇ ਡਰੱਗਜ਼ ਤੇ ਨਸ਼ੀਲੇ ਪਦਾਰਥ, 40 ਲੱਖ ਰੁਪਏ ਦੀਆਂ ਕੀਮਤੀ ਵਸਤਾਂ ਅਤੇ 36 ਲੱਖ ਰੁਪਏ ਦੀ ਨਗਦੀ ਜ਼ਬਤ ਕੀਤੀ ਹੈ। ਇਸ ਤੋਂ ਇਲਾਵਾ 45.92 ਕਰੋੜ ਰੁਪਏ ਦੇ ਡਰੱਗਜ਼ ਤੇ ਨਸ਼ੀਲੇ ਪਦਾਰਥ, 3.15 ਕਰੋੜ ਰੁਪਏ ਦੀ ਨਕਦੀ, 8.84 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 6 ਲੱਖ ਰੁਪਏ ਦੀ ਕੀਮਤ ਵਾਲੀਆਂ ਹੋਰ ਵਸਤੂਆਂ ਨੂੰ ਵੱਖ-ਵੱਖ ਏਜੰਸੀਆਂ ਵੱਲੋਂ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਕਰਕੇ ਅੰਤਰਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਬੀਐੱਸਐੱਫ਼ ਅਤੇ ਹੋਰ ਸਬੰਧਤ ਏਜੰਸੀਆਂ ਵੱਲੋਂ ਵੀ ਚੌਕਸੀ ਵਧਾ ਦਿੱਤੀ ਗਈ ਹੈ ਤਾਂ ਜੋ ਸਰਹੱਦ ਪਾਰੋਂ ਆਉਂਦੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਉੱਤੇ ਠੱਲ੍ਹ ਪਾਈ ਜਾ ਸਕੇ।

Advertisement

Advertisement
Advertisement