ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਾਹਕੋਟ ’ਚ 2460 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

10:12 AM Oct 07, 2024 IST

ਪੱਤਰ ਪ੍ਰੇਰਕ
ਸ਼ਾਹਕੋਟ, 6 ਅਕਤੂਬਰ
ਤਹਿਸੀਲ ਸ਼ਾਹਕੋਟ ਵਿਚ ਪੰਚਾਇਤੀ ਚੋਣਾਂ ਲੜਨ ਵਾਲੇ 2460 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ। ਇਨ੍ਹਾਂ ਵਿੱਚ 624 ਸਰਪੰਚੀ ਅਤੇ 1836 ਪੰਚੀ ਦੇ ਉਮੀਦਵਾਰ ਹਨ। ਐੱਸਡੀਐੱਮ ਸ਼ਾਹਕੋਟ ਸ਼ੁਭੀ ਆਂਗਰਾ ਨੇ ਦੱਸਿਆ ਕਿ ਬਲਾਕ ਸ਼ਾਹਕੋਟ ’ਚ 92 ਪੰਚਾਇਤਾਂ ਲਈ 340 ਸਰਪੰਚਾਂ ਅਤੇ 1093 ਪੰਚਾਂ ਅਤੇ ਬਲਾਕ ਲੋਹੀਆਂ ਖਾਸ ਦੀਆਂ 83 ਪੰਚਾਇਤਾਂ ਲਈ 284 ਸਰਪੰਚਾਂ ਅਤੇ 743 ਪੰਚਾਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸੱਤ ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਤਰੀਕ ਹੈ। 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਸੇ ਦਿਨ ਹੀ ਪੋਲਿੰਗ ਬੂਥਾਂ ’ਤੇ ਗਿਣਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਿਰਪੱਖ ਚੋਣ ਕਰਵਾਉਣ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸ਼ਾਂਤੀਪੂਰਵਕ ਚੋਣ ਕਰਵਾਉਣ ਲਈ ਸੁਰੱਖਿਆ ਦੇ ਇੰਤਜਾਮ ਕੀਤੇ ਗਏ ਹਨ।

Advertisement

Advertisement