ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਰਗਿਲ ਸ਼ਹੀਦ ਮੁਕੇਸ਼ ਕੁਮਾਰ ਦੀ 24ਵੀਂ ਬਰਸੀ ਮਨਾਈ

08:14 PM Jun 29, 2023 IST
featuredImage featuredImage

ਪੱਤਰ ਪ੍ਰੇਰਕ

Advertisement

ਧਾਰੀਵਾਲ, 26 ਜੂਨ

ਕਾਰਗਿਲ ਸ਼ਹੀਦ ਲਾਂਸ ਨਾਇਕ ਮੁਕੇਸ਼ ਕੁਮਾਰ ਦੀ 24ਵੀਂ ਬਰਸੀ ਪਿੰਡ ਫੱਤੇਨੰਗਲ ਦੇ ਮਾਤਾ ਗੁਜਰੀ ਗੁਰਦੁਆਰਾ ਸਾਹਿਬ ਵਿਖੇ ਮਨਾਈ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਮਗਰੋਂ ਰਾਗੀ ਜਥੇ ਨੇ ਕੀਰਤਨ ਕੀਤਾ। ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਮੁੱਖ ਮਹਿਮਾਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਸ਼ਹੀਦ ਦੇ ਮਾਤਾ ਸੁਭਾਸ਼ ਰਾਣੀ, ਭਰਾ ਪਵਨ ਕੁਮਾਰ, ਸ੍ਰੋ.ਅਕਾਲੀ ਦਲ ਬਾਦਲ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ, ਨਗਰ ਕੌਂਸਲ ਪ੍ਰਧਾਨ ਅਸ਼ਵਨੀ ਦੁੱਗਲ, ਕੈਪਟਨ ਜੋਗਿੰਦਰ ਸਿੰਘ, ਜਗਦੇਵ ਸਿੰਘ, ਕੁਲਵਿੰਦਰ ਕੌਰ, ਹੌਲਦਾਰ ਸੀਤਾ ਰਾਮ ਆਦਿ ਵਿਸ਼ੇਸ਼ ਮਹਿਮਾਨਾਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।

Advertisement

ਮੁੱਖ ਮਹਿਮਾਨ ਚੇਅਰਮੈਨ ਰਮਨ ਬਹਿਲ, ਇੰਚਾਰਜ ਗੁਰਇਕਬਾਲ ਸਿੰਘ ਮਾਹਲ ਅਤੇ ਕੁੰਵਰ ਰਵਿੰਦਰ ਵਿੱਕੀ ਨੇ ਕਿਹਾ ਦੇਸ ਦੀ ਖਾਤਰ ਆਪਾ ਕੁਰਬਾਨ ਕਰਨ ਵਾਲੇ ਹਮੇਸ਼ਾਂ ਹੀ ਅਮਰ ਰਹਿੰਦੇ ਹਨ। ਮੁੱਖ ਮਹਿਮਾਨ ਨੇ ਸ਼ਹੀਦ ਮੁਕੇਸ਼ ਕੁਮਾਰ ਦੇ ਪਰਿਵਾਰਕ ਮੈਂਬਰਾਂ ਸਣੇ 10 ਹੋਰ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ।

Advertisement
Tags :
ਸ਼ਹੀਦਕਾਰਗਿਲਕੁਮਾਰਬਰਸੀਮਨਾਈਮੁਕੇਸ਼