ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਜਾਰੀ 25 ਕਰੋੜ ਅਣਵਰਤੇ ਪਏ

07:44 AM Feb 03, 2024 IST

ਚਰਨਜੀਤ ਭੁੱਲਰ
ਚੰਡੀਗੜ੍ਹ, 2 ਫਰਵਰੀ
‘ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਲਈ ਜਾਰੀ ਕੀਤੀ ਗਈ 25 ਕਰੋੜ ਰੁਪਏ ਦੀ ਗਰਾਂਟ ਪੰਜਾਬ ਸਰਕਾਰ ਕੋਲ ਅਣਵਰਤੀ ਪਈ ਹੈ। ਕਰੀਬ ਦਸ ਮਹੀਨੇ ਬੀਤਣ ਤੋਂ ਬਾਅਦ ਵੀ ਇਹ ਗਰਾਂਟ ਵਰਤਣ ਦੀ ਕਾਰਵਾਈ ਸ਼ੁਰੂ ਨਹੀਂ ਹੋਈ ਹੈ। ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ 25 ਮਾਰਚ 2023 ਨੂੰ ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਦੀ ਗਰਾਂਟ ਜਾਰੀ ਕੀਤੀ ਗਈ ਸੀ ਜੋ ਕਿ ‘ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ’ਤੇ ਖਰਚ ਕੀਤੀ ਜਾਣੀ ਹੈ। ਪੰਜਾਬ ਸਰਕਾਰ ਨੇ ਜਲੰਧਰ ਪ੍ਰਸ਼ਾਸਨ ਨੂੰ 25 ਕਰੋੜ ਰੁਪਏ ਭੇਜ ਦਿੱਤੇ ਸਨ ਪਰ ਹਾਲੇ ਤੱਕ ਇਹ ਰਕਮ ਵਰਤੀ ਨਹੀਂ ਗਈ ਹੈ। ਆਰਟੀਆਈ ਕਾਰਕੁਨ ਪਰਵਿੰਦਰ ਸਿੰਘ ਕਿੱਤਣਾ ਵੱਲੋਂ ਡਿਪਟੀ ਕਮਿਸ਼ਨਰ ਜਲੰਧਰ ਤੋਂ ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਹਾਸਲ ਕੀਤੀ ਗਈ ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ 25 ਕਰੋੜ ਦੀ ਇਹ ਰਾਸ਼ੀ ਉੱਚ ਅਧਿਕਾਰੀਆਂ ਵੱਲੋਂ ਤਜਵੀਜ਼ਾਂ ਦਿੱਤੇ ਜਾਣ ਮਗਰੋਂ ਜਾਰੀ ਕਰਨੀ ਸੀ ਪਰ ਹਾਲੇ ਤੱਕ ਇਹ ਤਜਵੀਜ਼ਾਂ ਪ੍ਰਾਪਤ ਨਹੀਂ ਹੋਈਆਂ। 25 ਕਰੋੜ ਰੁਪਏ ਜ਼ਿਲ੍ਹਾ ਪ੍ਰਸ਼ਾਸਨ ਦੇ ਬੈਂਕ ਖਾਤੇ ਵਿੱਚ ਅਣਵਰਤੇ ਪਏ ਹਨ ਅਤੇ ਇਸ ਰਾਸ਼ੀ ਤੋਂ ਜੋ ਵੀ ਤਿਮਾਹੀ ਵਿਆਜ ਪ੍ਰਾਪਤ ਹੁੰਦਾ ਹੈ, ਉਸ ਨੂੰ ਸਰਕਾਰੀ ਖ਼ਜ਼ਾਨੇ ਵਿੱਚ ਈ-ਚਲਾਨ ਰਾਹੀਂ ਜਮ੍ਹਾਂ ਕਰਵਾ ਦਿੱਤਾ ਜਾਂਦਾ ਹੈ। ਇਸ ਤੋਂ ਪਹਿਲਾਂ ਜਦੋਂ ਚਰਨਜੀਤ ਸਿੰਘ ਚੰਨੀ ਸੂਬੇ ਦੇ ਮੁੱਖ ਮੰਤਰੀ ਬਣੇ ਸਨ ਤਾਂ ਉਨ੍ਹਾਂ ਨੇ ਬਤੌਰ ਮੁੱਖ ਮੰਤਰੀ 31 ਦਸੰਬਰ 2021 ਨੂੰ 25 ਕਰੋੜ ਰੁਪਏ ਦੀ ਗਰਾਂਟ ਦਾ ਚੈੱਕ ਡੇਰਾ ਮੁਖੀ ਨੂੰ ਭੇਟ ਕੀਤਾ ਸੀ। ਉਸ ਵੇਲੇ ਵੀ ਰਾਸ਼ੀ ਖਰਚੀ ਨਹੀਂ ਜਾ ਸਕੀ ਸੀ, ਜਿਸ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੇ ਅਣਵਰਤੀ ਰਾਸ਼ੀ ਪੰਜਾਬ ਸਰਕਾਰ ਨੂੰ ਵਾਪਸ ਭੇਜ ਦਿੱਤੀ ਸੀ। ਮਿਲੇ ਵੇਰਵਿਆਂ ਅਨੁਸਾਰ ਕਾਂਗਰਸ ਸਰਕਾਰ ਨੇ 28 ਦਸੰਬਰ 2021 ਨੂੰ ‘ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਕਮੇਟੀ ਦੀ ਸਥਾਪਨਾ ਕੀਤੀ ਸੀ ਅਤੇ ਇਸ ਕਮੇਟੀ ਵਿੱਚ ਡੇਰਾ ਸੱਚਖੰਡ ਬੱਲਾਂ ਨਾਲ ਸਬੰਧਤ ਚੇਅਰਮੈਨ ਅਤੇ ਚਾਰ ਮੈਂਬਰਾਂ ਤੋਂ ਇਲਾਵਾ ਸੈਰ-ਸਪਾਟਾ ਵਿਭਾਗ ਦੇ ਪ੍ਰਬੰਧਕੀ ਸਕੱਤਰ ਤੇ ਡਾਇਰੈਕਟਰ, ਐੱਸਸੀ/ਬੀਸੀ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ, ਵਿੱਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਸੀ। ਮੌਜੂਦਾ ਸਰਕਾਰ ਨੇ ਜਲੰਧਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਬਾਕਾਇਦਾ ਇੱਕ ਸਮਾਗਮ ਵਿੱਚ 25 ਕਰੋੜ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।

Advertisement

Advertisement