ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫ਼ੌਜ ’ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 25 ਲੱਖ ਰੁਪਏ ਠੱਗੇ

08:45 AM Sep 12, 2024 IST

ਜਗਰਾਉਂ (ਚਰਨਜੀਤ ਸਿੰਘ ਢਿੱਲੋਂ):

Advertisement

ਹਠੂਰ ਦੀ ਪੁਲੀਸ ਨੇ ਸਾਬਕਾ ਫੌਜੀ ’ਤੇ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਉਸ ’ਤੇ ਆਪਣੇ ਸਹੁਰੇ ਅਤੇ ਪਤਨੀ ਨਾਲ ਮਿਲ ਕੇ ਨੌਜਵਾਨਾਂ ਨੂੰ ਫੌਜ ’ਚ ਭਰਤੀ ਕਰਵਾਉਣ ਦੇ ਝਾਂਸੇ ਤਹਿਤ 25,47,000 ਰੁਪਏ ਹੜੱਪਣ ਦਾ ਦੋਸ਼ ਹੈ। ਸੁਰਿੰਦਰ ਸਿੰਘ ਵਾਸੀ ਪਿੰਡ ਲੱਖਾ ਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਤੋਂ 5,32,000 ਰੁਪਏ ਲੈ ਲਏ। ਮਗਰੋਂ ਉਸ ਨੂੰ ਫੌਜ ਵਿੱਚ ਭਰਤੀ ਕਰਵਾਇਆ, ਸਗੋਂ ਰਕਮ ਮੋੜਨ ਤੋਂ ਵੀ ਮੁੱਕਰ ਗਿਆ। ਪਤਾ ਲੱਗਾ ਕਿ ਚਮਕੌਰ ਸਿੰਘ ਨੇ ਅਜਿਹਾ ਹੀ ਝਾਂਸਾ ਦੇ ਕੇ ਅਕਾਸ਼ਦੀਪ ਸਿੰਘ ਵਾਸੀ ਪਿੰਡ ਤੱਖਤੂਪੁਰਾ (ਮੋਗਾ) ਤੋਂ, ਅਮਨਦੀਪ ਸਿੰਘ ਵਾਸੀ ਪਿੰਡ ਦੇਹੜਕਾ ਤੋਂ, ਜਗਸੀਰ ਸਿੰਘ ਵਾਸੀ ਪਿੰਡ ਲੱਖਾ ਤੋਂ, ਗੁਰਲਾਲ ਸਿੰਘ ਵਾਸੀ ਪਿੰਡ ਲੋਪੋਂ ਤੋਂ, ਹਰਵਿੰਦਰ ਸਿੰਘ ਵਾਸੀ ਪਿੰਡ ਪੱਖੋ ਕਲਾਂ ਤੋਂ 25 ਲੱਖ 47 ਹਜ਼ਾਰ ਰੁਪਏ ਠੱਗੇ ਹਨ। ਏਐੱਸਆਈ ਮਨੋਹਰ ਲਾਲ ਨੇ ਕਿਹਾ ਕਿ ਤਿੰਨਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਉਪਰੰਤ ਹੋਰ ਖੁਲਾਸਿਆਂ ਦੀ ਸੰਭਾਵਨਾ ਹੈ।

Advertisement
Advertisement