ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁੰਭੜਾ ਵਿੱਚ ਪੇਚਸ਼ ਦੇ 25 ਹੋਰ ਕੇਸ ਸਾਹਮਣੇ ਆਏ

08:18 AM Jul 26, 2024 IST
ਸਰਕਾਰੀ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਦੇ ਹੋਏ ਸਿਵਲ ਸਰਜਨ ਦਵਿੰਦਰ ਕੁਮਾਰ ਤੇ ਐਸਐਮਓ ਡਾ. ਐੱਚਐੱਸ ਚੀਮਾ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 25 ਜੁਲਾਈ
ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਵਿੱਚ ਪੇਚਸ਼ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਵੀਰਵਾਰ ਨੂੰ 25 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਬੀਤੇ ਦਿਨ 46 ਪੀੜਤਾਂ ਬਾਰੇ ਰਿਪੋਰਟ ਨਸ਼ਰ ਹੋਈ ਸੀ। ਇਸ ਤਰ੍ਹਾਂ ਹੁਣ ਪੀੜਤਾਂ ਦੀ ਗਿਣਤੀ ਵਧ ਕੇ 71 ਹੋ ਗਈ ਹੈ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਇਸ ਸਮੇਂ 11 ਪੀੜਤ ਵਿਅਕਤੀ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹਨ ਜਦੋਂਕਿ ਬਾਕੀ ਮਰੀਜ਼ਾਂ ਨੂੰ ਮੈਡੀਕਲ ਜਾਂਚ ਤੋਂ ਬਾਅਦ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਨਗਰ ਨਿਗਮ, ਸਿਹਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਦੀਆਂ ਟੀਮਾਂ ਨੇ ਅੱਜ ਪਿੰਡ ਕੁੰਭੜਾ ਦੇ ਪ੍ਰਭਾਵਿਤ ਮੁਹੱਲਿਆਂ ਵਿੱਚ ਘਰ-ਘਰ ਜਾ ਕੇ ਸਰਵੇ ਕੀਤਾ ਅਤੇ ਘਰਾਂ ਵਿੱਚ ਸਪਲਾਈ ਹੋ ਰਹੇ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ। ਸਿਹਤ ਵਿਭਾਗ ਦੀ ਮੁੱਢਲੀ ਜਾਂਚ ਅਨੁਸਾਰ ਕੁੰਭੜਾ ਵਿੱਚ ਦੂਸ਼ਿਤ ਪਾਣੀ ਕਾਰਨ ਪੇਚਸ਼ ਫੈਲ ਰਿਹਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਗਠਿਤ ਰੈਪਿਡ ਰਿਸਪਾਂਸ ਮੈਡੀਕਲ ਟੀਮਾਂ ਨੇ ਵੀ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਹੌਟ ਸਪੌਟ ਖੇਤਰਾਂ ਸਮੇਤ ਹੋਰਨਾਂ ਥਾਵਾਂ ’ਤੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।
ਇਸੇ ਦੌਰਾਨ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਐੱਸਐੱਮਓ ਡਾ. ਐਚਐਸ ਚੀਮਾ ਨੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਮਰੀਜ਼ਾਂ ਦਾ ਹਾਲ ਜਾਣਿਆ। ਸਿਵਲ ਸਰਜਨ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖ਼ਲ ਅਤੇ ਹੋਰ ਸਾਰੇ ਮਰੀਜ਼ਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ ਅਤੇ ਮੈਡੀਕਲ ਟੀਮਾਂ ਦਿਨ-ਰਾਤ ਉਨ੍ਹਾਂ ਦੀ ਦੇਖਭਾਲ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪਾਣੀ ਦੇ ਗੰਧਲੇਪਣ ਕਾਰਨ ਅਜਿਹੀਆਂ ਬਿਮਾਰੀਆਂ ਹੋ ਜਾਂਦੀਆਂ ਹਨ, ਇਸ ਲਈ ਫ਼ਿਲਟਰ ਜਾਂ ਉੱਬਲਿਆ ਪਾਣੀ ਹੀ ਪੀਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰ ਸਕਦੇ ਹਨ।

Advertisement

ਪੇਚਸ਼ ਕਾਰਨ ਮੌਤਾਂ ਦੀ ਗੱਲ ਨਕਾਰੀ

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਕੁੰਭੜਾ ਵਿੱਚ ਪੇਚਸ਼ ਨਾਲ ਦੋ ਮੌਤਾਂ ਬਾਰੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਇੱਥੇ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਹੈ। ਜਿਹੜੀ ਪੰਜ ਸਾਲਾਂ ਲੜਕੀ ਨੈਨਾ ਦੀ ਗੱਲ ਕੀਤੀ ਜਾ ਰਹੀ ਹੈ, ਉਸ ਨੂੰ ਸਿਰਫ਼ ਇੱਕ ਉਲਟੀ ਆਈ ਸੀ। ਬਾਅਦ ਵਿੱਚ ਅਚਾਨਕ ਉਸ ਦਾ ਸਰੀਰ ਨੀਲਾ ਪੈ ਗਿਆ। ਇਸ ਸਬੰਧੀ ਲੜਕੀ ਦੀ ਮਾਂ ਦੇ ਬਿਆਨ ਵਿੱਚ ਦਰਜ ਕੀਤੇ ਗਏ ਹਨ। ਪੇਚਸ਼ ਨਾਲ ਮੌਤ ਜਿਹੀ ਕੋਈ ਗੱਲ ਨਹੀਂ ਹੈ। ਡਾ. ਬਰਾੜ ਨੇ ਸਪੱਸ਼ਟ ਕੀਤਾ ਕਿ ਪੇਚਸ਼ ਪੀੜਤ ਦਾ ਸਰੀਰ ਨੀਲਾ ਨਹੀਂ ਹੁੰਦਾ, ਇਹ ਕੁਦਰਤੀ ਮੌਤ ਹੈ।

Advertisement
Advertisement
Advertisement