ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਰਬਾਰ ਸਾਹਿਬ ਮੱਥਾ ਟੇਕ ਕੇ ਜਾ ਰਹੇ ਜੋੜੇ ਤੋਂ ਗੱਡੀ ਤੇ 25 ਹਜ਼ਾਰ ਰੁਪਏ ਲੁੱਟੇ

09:51 AM Jul 11, 2024 IST

ਨਿੱਜੀ ਪੱਤਰ ਪ੍ਰੇਰਕ
ਗੁਰਾਇਆ, 10 ਜੁਲਾਈ
ਨੈਸ਼ਨਲ ਹਾਈਵੇ-44 ’ਤੇ ਗੁਰਾਇਆ ਵਿੱਚ ਤਿੰਨ ਲੁਟੇਰੇ ਇੱਕ ਜੋੜੇ ਨੂੰ ਬੰਦੂਕ ਦਿਖਾ ਕੇ ਉਨ੍ਹਾਂ ਦੀ ਗੱਡੀ ਤੇ 25 ਹਜ਼ਾਰ ਰੁਪਏ ਨਕਦੀ ਲੁੱਟ ਕੇ ਫਰਾਰ ਹੋ ਗਏ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਿਕਰਮ ਸਿੰਘ ਨੇ ਦੱਸਿਆ ਉਸ ਦਾ ਪਿਤਾ ਮਨਜੀਤ ਸਿੰਘ (55) ਤੇ ਮਾਤਾ ਸੁਰਜੀਤ ਕੌਰ (53) ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕ ਕੇ ਬੀਤੀ ਦੇਰ ਰਾਤ ਲੁਧਿਆਣਾ ਪਰਤ ਰਹੇ ਸਨ। ਰਾਤ 12 ਵਜੇ ਦੇ ਕਰੀਬ ਜਦੋਂ ਉਹ ਗੁਰਾਇਆ ਦੇ ਮਿਲਨ ਪੈਲੇਸ ਨੇੜੇ ਪੁੱਜੇ ਤਾਂ ਇਕ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਲੋਹੇ ਦੀ ਰਾਡ ਮਾਰ ਕੇ ਗੱਡੀ ਦਾ ਅਗਲਾ ਸ਼ੀਸ਼ਾ ਤੋੜ ਦਿੱਤਾ। ਘਬਰਾ ਕੇ ਜਦੋਂ ਉਨ੍ਹਾਂ ਗੱਡੀ ਰੋਕੀ ਤਾਂ ਲੁਟੇਰਿਆਂ ਨੇ ਉਨ੍ਹਾਂ ਨੂੰ ਬੰਦੂਕ ਅਤੇ ਚਾਕੂ ਦਿਖਾ ਕੇ ਗੱਡੀ ’ਚੋਂ ਬਾਹਰ ਕੱਢ ਲਿਆ ਅਤੇ ਉਨ੍ਹਾਂ ਕੋਲੋਂ 25 ਹਜ਼ਾਰ ਰੁਪਏ ਦੀ ਨਕਦੀ ਤੇ ਗੱਡੀ ਖੋਹ ਕੇ ਫਰਾਰ ਹੋ ਗਏ।
ਇਸ ਮਗਰੋਂ ਉਹ ਲਿਫਟ ਲੈ ਕੇ ਫਿਲੌਰ ਤੱਕ ਆਏ ਅਤੇ ਇਸ ਬਾਰੇ ਪਰਿਵਾਰ ਨੂੰ ਸੂਚਿਤ ਕੀਤਾ। ਇਸ ਸਬੰਧੀ ਉਨ੍ਹਾਂ ਗੁਰਾਇਆ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਪੁਲੀਸ ਨੇ ਹਾਈਵੇਅ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇੱਕ ਸੀਸੀਟੀਵੀ ਫੁਟੇਜ ਵਿੱਚ ਦੋਵੇਂ ਬਜ਼ੁਰਗ ਪੈਦਲ ਚੱਲਦੇ ਨਜ਼ਰ ਆ ਰਹੇ ਹਨ। ਇਸ ਮਗਰੋਂ ਉਹ ਟਰੱਕ ਵਾਲੇ ਤੋਂ ਲਿਫਟ ਲੈ ਕੇ ਫਿਲੌਰ ਤੱਕ ਗਏ। ਪੁਲੀਸ ਨੇ ਮਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵਗਾ।

Advertisement

Advertisement
Advertisement