ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਬੋਡੀਆ ’ਚ ਫਸੇ 250 ਭਾਰਤੀਆਂ ਨੂੰ ਸੁਰੱਖਿਅਤ ਕੱਢਿਆ

09:48 PM Mar 30, 2024 IST

ਨਵੀਂ ਦਿੱਲੀ, 30 ਮਾਰਚ

Advertisement

ਭਾਰਤੀ ਵਿਦੇਸ਼ ਮੰਤਰਾਲੇ ਨੇ ਕੰਬੋਡੀਆ ਵਿੱਚ ਫਸੇ 250 ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਇਨ੍ਹਾਂ ਭਾਰਤੀਆਂ ਨੂੰ ਉੱਥੇ ਰੁਜ਼ਗਾਰ ਦੇ ਮੌਕਿਆਂ ਦਾ ਲਾਲਚ ਦਿੱਤਾ ਗਿਆ ਸੀ ਪਰ ਉਨ੍ਹਾਂ ਨੂੰ ਗੈਰਕਾਨੂੰਨੀ ਸਾਈਬਰ ਕੰਮ ਵਿਚ ਲਾ ਦਿੱਤਾ ਗਿਆ। ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਉਹ ਕੰਬੋਡੀਆ ਦੇ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ ਤੇ ਲਗਪਗ 250 ਭਾਰਤੀਆਂ ਨੂੰ ਉਥੋਂ ਕੱਢ ਕੇ ਵਾਪਸ ਭੇਜਿਆ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ ’ਚ ਕਿਹਾ ਕਿ ਇਨ੍ਹਾਂ 250 ’ਚੋਂ 75 ਭਾਰਤੀ ਪਿਛਲੇ ਤਿੰਨ ਮਹੀਨੇ ਪਹਿਲਾਂ ਹੀ ਉਥੇ ਗਏ ਸਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘ਅਸੀਂ ਕੰਬੋਡੀਆ ਵਿੱਚ ਫਸੇ ਭਾਰਤੀ ਨਾਗਰਿਕਾਂ ਬਾਰੇ ਮੀਡੀਆ ਰਿਪੋਰਟਾਂ ਵੇਖੀਆਂ ਹਨ। ਕੰਬੋਡੀਆ ਵਿੱਚ ਸਾਡਾ ਦੂਤਾਵਾਸ ਭਾਰਤੀ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰ ਰਿਹਾ ਹੈ ਜਿਨ੍ਹਾਂ ਨੂੰ ਕੰਬੋਡੀਆ ਵਿੱਚ ਰੁਜ਼ਗਾਰ ਦੇ ਮੌਕਿਆਂ ਦਾ ਲਾਲਚ ਦਿੱਤਾ ਗਿਆ ਸੀ ਪਰ ਉਨ੍ਹਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਲਈ ਮਜਬੂਰ ਕੀਤਾ ਗਿਆ।’

Advertisement
Advertisement