For the best experience, open
https://m.punjabitribuneonline.com
on your mobile browser.
Advertisement

2520 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

06:13 AM Jun 21, 2024 IST
2520 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 20 ਜੂਨ
ਥਾਣਾ ਬਡਾਲੀ ਆਲਾ ਸਿੰਘ ਦੀ ਪੁਲੀਸ ਨੇ 2520 ਬੋਤਲਾਂ ਸ਼ਰਾਬ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਪ ਪੁਲੀਸ ਕਪਤਾਨ ਦਵਿੰਦਰ ਚੌਧਰੀ ਨੇ ਦੱਸਿਆ ਕਿ ਥਾਣਾ ਬਡਾਲੀ ਆਲਾ ਸਿੰਘ ਦੇ ਐੱਸਐੱਚਓ ਹਰਕੀਰਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਚੌਕੀ ਖੇੜਾ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਪੁਲੀਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਨਾਕਾਬੰਦੀ ਕਰਕੇ ਚੰਡੀਗੜ੍ਹ ਵਾਲੇ ਪਾਸੇ ਤੋਂ ਆਉਂਦੀ ਬੋਲੈਰੋ ਗੱਡੀ ’ਚੋਂ 2520 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਸ਼ਰਾਬ ਵਿੱਚ 200 ਪੇਟੀਆਂ 111 ਏਸੀਈ ਵਿਸਕੀ ਅਤੇ 10 ਪੇਟੀਆਂ ਸੁਪਰੀਮ ਵਿਸਕੀ ਮਾਰਕਾ ਕਿੰਗਜ਼ ਗੋਲਡ ਬਰਾਮਦ ਕੀਤੀ ਗਈ ਹੈ। ਇਹ ਸ਼ਰਾਬ ਚੰਡੀਗੜ੍ਹ ’ਚ ਵਿਕਣਯੋਗ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਰਾਹੁਲ ਕੁਮਾਰ ਵਾਸੀ ਪਿੰਡ ਮਾਨਗੜ੍ਹ ਥਾਣਾ ਅਮਲੋਹ ਨੂੰ ਗ੍ਰਿਫ਼ਤਾਰ ਕੀਤਾ ਹੈ।

Advertisement

Advertisement
Advertisement
Author Image

joginder kumar

View all posts

Advertisement