For the best experience, open
https://m.punjabitribuneonline.com
on your mobile browser.
Advertisement

ਪੰਜਾਬ ਪੁਲੀਸ ਵੱਲੋਂ 254 ਵਿਅਕਤੀ ਗ੍ਰਿਫ਼ਤਾਰ

08:36 AM Jun 22, 2024 IST
ਪੰਜਾਬ ਪੁਲੀਸ ਵੱਲੋਂ 254 ਵਿਅਕਤੀ ਗ੍ਰਿਫ਼ਤਾਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੂਨ
ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਰਾਜ ਦੇ ਸਾਰੇ 28 ਪੁਲੀਸ ਜ਼ਿਲ੍ਹਿਆਂ ਵਿੱਚ ਅਪਰੇਸ਼ਨ ਈਗਲ ਤਹਿਤ 254 ਵਿਅਕਤੀ ਗ੍ਰਿਫਤਾਰ ਕੀਤੇ ਗਏ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਹੈ ਕਿ ਸਤੰਬਰ 2019 ਤੋਂ ਹੁਣ ਤੱਕ ਸੂਬੇ ਦੇ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ ਕੁੱਲ 906 ਡਰੋਨ ਦੇਖੇ ਗਏ ਹਨ, ਜਿਨ੍ਹਾਂ ਵਿੱਚੋਂ 187 ਬਰਾਮਦ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਆਪ੍ਰੇਸ਼ਨ ਦੌਰਾਨ 4000 ਤੋਂ ਵੱਧ ਪੁਲੀਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 500 ਤੋਂ ਵੱਧ ਪੁਲੀਸ ਟੀਮਾਂ ਨੇ ਨਸ਼ਿਆਂ ਦੇ 392 ਹੌਟਸਪੌਟਸ ਦੀ ਘੇਰਾਬੰਦੀ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ 254 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਮਗਰੋਂ 221 ਐੱਫਆਈਆਰਜ਼ ਦਰਜ ਕੀਤੀਆਂ ਹਨ।

Advertisement

Advertisement
Author Image

Advertisement
Advertisement
×