26/11 ਮੁੰਬਈ ਹਮਲਾ: ਦਿੱਲੀ ਦੀ ਅਦਾਲਤ ਨੇ ਤਹੱਵੁਰ ਰਾਣਾ ਦੀ ਨਿਆਂਇਕ ਹਿਰਾਸਤ 9 ਜੁਲਾਈ ਤੱਕ ਵਧਾਈ
01:56 PM Jun 06, 2025 IST
ਨਵੀਂ ਦਿੱਲੀ, 6 ਜੂਨ
Advertisement
ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ 26/11 ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਦੀ ਨਿਆਂਇਕ ਹਿਰਾਸਤ 9 ਜੁਲਾਈ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਚੰਦਰਜੀਤ ਸਿੰਘ ਨੇ ਰਾਣਾ ਨੂੰ ਪਹਿਲਾਂ ਦਿੱਤੀ ਗਈ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤੇ ਜਾਣ ਉਪਰੰਤ ਇਹ ਹੁਕਮ ਦਿੱਤਾ। ਇਸ ਦੌਰਾਨ ਜੱਜ ਨੇ ਰਾਣਾ ਦੀ ਸਿਹਤ ਸਥਿਤੀ ਬਾਰੇ 9 ਜੂਨ ਤੱਕ ਤਿਹਾੜ ਜੇਲ੍ਹ ਤੋਂ ਸਟੇਟਸ ਰਿਪੋਰਟ ਮੰਗੀ, ਕਿਉਂਕਿ ਉਸਦੇ ਵਕੀਲ ਨੇ ਰਾਣਾ ਦੀ ਤੰਦਰੁਸਤੀ ਬਾਰੇ ਚਿੰਤਾ ਜ਼ਾਹਰ ਕੀਤੀਆਂ ਸੀ।
26/11 ਦੇ ਮੁੱਖ ਸਾਜ਼ਿਸ਼ਕਰਤਾ ਡੇਵਿਡ ਕੋਲਮੈਨ ਹੈਡਲੀ ਉਰਫ ਦਾਊਦ ਗਿਲਾਨੀ ਦੇ ਨਜ਼ਦੀਕੀ ਸਾਥੀ ਰਾਣਾ ਨੂੰ 4 ਅਪਰੈਲ ਨੂੰ ਅਮਰੀਕੀ ਸੁਪਰੀਮ ਕੋਰਟ ਵੱਲੋਂ ਭਾਰਤ ਹਵਾਲਗੀ ਵਿਰੁੱਧ ਉਸ ਦੀ ਸਮੀਖਿਆ ਪਟੀਸ਼ਨ ਖਾਰਜ ਕਰਨ ਤੋਂ ਬਾਅਦ ਭਾਰਤ ਲਿਆਂਦਾ ਗਿਆ ਸੀ। ਅਦਾਲਤ ਨੇ ਉਸ ਨੂੰ ਪਿਛਲੇ ਮਹੀਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। -ਪੀਟੀਆਈ
Advertisement
Advertisement