ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੱਛੀ ਪਾਲਕਾਂ ਨੂੰ 26 ਕਰੋੜ ਦੀ ਸਬਸਿਡੀ ਦਿੱਤੀ: ਖੁੱਡੀਆਂ

08:25 AM Nov 22, 2024 IST
ਲਾਭਪਾਤਰੀਆਂ ਨਾਲ ਗੁਰਮੀਤ ਖੁੱਡੀਆਂ, ਡਾ. ਬਲਬੀਰ ਸਿੰਘ, ਹਰਮੀਤ ਪਠਾਣਮਾਜਰਾ ਤੇ ਹਰਚੰਦ ਬਰਸਟ।

ਖੇਤਰੀ ਪ੍ਰਤੀਨਿਧ
ਪਟਿਆਲਾ, 21 ਨਵੰਬਰ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੱਛੀ ਪਾਲਣ ਦੇ ਕਿੱਤੇ ਨੂੰ ਸੂਬੇ ਵਿੱਚ ਪ੍ਰਫੁੱਲਤ ਕਰਨ ਲਈ ਮੱਛੀ ਪਾਲਕਾਂ ਨੂੰ ਜਿੱਥੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਸਵੈ-ਰੁਜ਼ਗਾਰ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਵੀ ਮੱਛੀ ਨੂੰ ਟਰਾਂਸਪੋਰਟ ਕਰਨ ਲਈ ਵਾਹਨ ਤੇ ਆਈਸ ਬਾਕਸ ਲਈ 60 ਫ਼ੀਸਦੀ ਤੱਕ ਸਬਸਿਡੀ ਵੀ ਦਿੱਤੀ ਜਾਂਦੀ ਹੈ।
ਵਿਸ਼ਵ ਮੱਛੀ ਪਾਲਣ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਉਨ੍ਹਾਂ ਵਾਹਨਾਂ ’ਤੇ ਸਬਸਿਡੀ ਤਹਿਤ ਤਿੰਨ ਵਿਅਕਤੀਆਂ ਨੂੰ ਸਕੂਟਰ ਅਤੇ ਦੋ ਵਿਅਕਤੀਆਂ ਨੂੰ ਥ੍ਰੀ-ਵੀਲ੍ਹਰ ਵੀ ਪ੍ਰਦਾਨ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਸਨੌਰ ਦੇ ਵਿਧਾਇਕ ਹਰਮੀਤ ਪਠਾਣਮਾਜਰਾ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ, ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਜਸਵੀਰ ਸਿੰਘ ਅਤੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਕਰਮਜੀਤ ਸਿੰਘ ਵੀ ਮੌਜੂਦ ਸਨ। ਸ੍ਰੀ ਖੁੱਡੀਆਂ ਨੇ ਕਿਹਾ ਕਿ ਚਾਹਵਾਨ ਨੌਜਵਾਨ ਵੀ ਵਿਭਾਗ ਵੱਲੋਂ ਸਵੈ ਰੁਜ਼ਗਾਰ ਲਈ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਮੱਛੀ ਪਾਲਣ ਦਾ ਕਿੱਤਾ ਬੇਜ਼ਮੀਨੇ ਵਿਅਕਤੀ ਹੀ ਕਰ ਸਕਦੇ ਹਨ, ਪਰ ਵਿਭਾਗ ਕੋਲ ਮੱਛੀ ਪਾਲਣ ਸਮੇਤ ਮੱਛੀ ਦੀ ਟਰਾਂਸਪੋਰਟ ਲਈ ਵੀ ਵੱਖ-ਵੱਖ ਸਕੀਮਾਂ ਹਨ। ਅਨੁਸੂਚਿਤ ਵਰਗ ਤੇ ਮਹਿਲਾਵਾਂ ਨੂੰ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਤਹਿਤ 60 ਫ਼ੀਸਦੀ ਅਤੇ ਜਨਰਲ ਵਰਗ ਨੂੰ 40 ਫ਼ੀਸਦੀ ਦੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਸਕੀਮ ਅਧੀਨ ਪ੍ਰਾਜੈਕਟ ਜਿਵੇਂ ਮੱਛੀ ਪਾਲਣ ਅਤੇ ਝੀਂਗਾ ਪਾਲਣ ਲਈ ਨਵੇਂ ਤਲਾਬ ਤਿਆਰ ਕਰਨਾ, ਆਰ.ਏ.ਐੱਸ. ਅਤੇ ਬਾਇਓਫਲੋਕ ਸਿਸਟਮ ਦੀ ਸਥਾਪਨਾ, ਮੱਛੀ ਫੀਡ ਮਿੱਲਾਂ ਦੀ ਸਥਾਪਨਾ ਅਤੇ ਮੱਛੀ ਤੇ ਝੀਂਗੇ ਦੀ ਢੋਆ-ਢੁਆਈ ਵਾਸਤੇ ਟਰਾਂਸਪੋਰਟ ਵਹੀਕਲ ਦੀ ਖ਼ਰੀਦ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਕੀਮ ਅਧੀਨ 502 ਲਾਭਪਾਤਰੀਆਂ ਨੂੰ 26.27 ਕਰੋੜ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ। ਇਸ ਮੌਕੇ ਲਾਭਪਾਤਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ 60 ਫ਼ੀਸਦੀ ਸਬਸਿਡੀ ’ਤੇ ਮੋਟਰਸਾਈਕਲ ਮੁਹੱਈਆ ਕਰਵਾਏ ਗਏ ਹਨ ਜਿਸ ਨਾਲ ਆਈਸ ਬਾਕਸ ਲੱਗਾ ਹੈ ਜਿਸ ਵਿੱਚ 30 ਕਿਲੋ ਮੱਛੀ ਸਟੋਰ ਹੁੰਦੀ ਹੈ ਜੋ ਵੱਖ ਵੱਖ ਖੇਤਰਾਂ ਵਿੱਚ ਵੇਚੀ ਜਾਂਦੀ ਹੈ ਜਿਸ ਨਾਲ ਰੋਜ਼ਾਨਾ ਖਰਚੇ ਕੱਢਣ ਤੋਂ ਬਾਅਦ 800 ਰੁਪਏ ਦੀ ਬਚਤ ਹੋ ਰਹੀ ਹੈ। ਇਸ ਮੌਕੇ ਮੱਛੀ ਪਾਲਣ ‌ਵਿਭਾਗ ਦੇ ਮੁਖੀ ਨੇ ਦੱਸਿਆ ਕਿ ਆਟੋ ਰਿਕਸ਼ਾ ਨਾਲ ਆਪਣਾ ਕਾਰੋਬਾਰ ਕਰਨ ਵਾਲਿਆਂ ਨੂੰ ਕਰੀਬ 3 ਹਜ਼ਾਰ ਰੁਪਏ ਤੱਕ ਦੀ ਬਚਤ ਹੁੰਦੀ ਹੈ।

Advertisement

Advertisement