For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ’ਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ

05:58 PM Nov 03, 2023 IST
ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ’ਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ  ਅਮਨ ਅਰੋੜਾ
Advertisement

ਚੰਡੀਗੜ੍ਹ, 3 ਨਵੰਬਰ
ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਸਬੰਧੀ ਲੋੜਾਂ ਨੂੰ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਤੋਂ ਹੀ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਵਿਭਾਗ ਵਿੱਚ 269 ਆਸਾਮੀਆਂ ਭਰਨ ਦੇ ਨਾਲ-ਨਾਲ ਸਰਕਾਰੀ ਪ੍ਰੈੱਸ ਦੀ ਸਮਰੱਥਾ ਨੂੰ ਵੀ ਵਧਾਇਆ ਜਾਵੇਗਾ। ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਕੈਬਨਿਟ ਨੇ ਵਿਭਾਗ ਦੇ ਪੁਨਰਗਠਨ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਵਿਭਾਗ ਵਿੱਚ ਤਰੱਕੀਆਂ ਅਤੇ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਜਲਦ ਤੋਂ ਜਲਦ ਵਿਭਾਗ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ। ਸ੍ਰੀ ਅਰੋੜਾ ਅੱਜ ਇੱਥੇ ਵਿਭਾਗ ਦੇ ਪ੍ਰਮੁੱਖ ਸਕੱਤਰ ਵੀਕੇ ਮੀਨਾ, ਕੰਟਰੋਲਰ ਹਰਪ੍ਰੀਤ ਸਿੰਘ ਸੂਦਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਰਾਜ ਸਰਕਾਰ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਸਬੰਧੀ ਸਾਰੇ ਕੰਮ ਵਿਭਾਗ ਦੇ ਪੱਧਰ ’ਤੇ ਹੀ ਕੀਤੇ ਜਾਣ।

Advertisement

Advertisement

ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਲੋੜਾਂ ਅਨੁਸਾਰ ਸਰਕਾਰੀ ਪ੍ਰਿੰਟਿੰਗ ਸਹੂਲਤ ਨੂੰ ਅੱਪਗ੍ਰੇਡ ਕਰਨ ਲਈ ਨਵੀਂ ਮਸ਼ੀਨਰੀ ਅਤੇ ਉਪਕਰਨਾਂ ਦੀ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਰਕਾਰੀ ਪ੍ਰੈੱਸ, ਐੱਸਏਐੱਸ ਨਗਰ (ਮੁਹਾਲੀ) ਵਿਖੇ ਅਤਿ-ਆਧੁਨਿਕ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਨਾਲ ਸਰਕਾਰੀ ਦਸਤਾਵੇਜ਼ਾਂ ਦੀ ਨਿੱਜਤਾ ਨੂੰ ਬਰਕਰਾਰ ਰੱਖਣ ਵਿੱਚ ਵੀ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬੁਨਿਆਦੀ ਢਾਂਚਾ ਲੋੜਾਂ ਖਾਸ ਕਰਕੇ ਨਵੀਂ ਮਸ਼ੀਨਰੀ ਅਤੇ ਉਪਕਰਨ ਸਥਾਪਤ ਕਰਨ ਲਈ ਇਮਾਰਤ ਅਤੇ ਜਗ੍ਹਾ ਦੀ ਪਛਾਣ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਪਣੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।

Advertisement
Author Image

Advertisement