For the best experience, open
https://m.punjabitribuneonline.com
on your mobile browser.
Advertisement

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 27 ਮੁਲਜ਼ਮਾਂ ’ਤੇ ਦੋਸ਼ ਆਇਦ

09:43 PM May 01, 2024 IST
ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 27 ਮੁਲਜ਼ਮਾਂ ’ਤੇ ਦੋਸ਼ ਆਇਦ
Advertisement

ਜੋਗਿੰਦਰ ਸਿੰਘ ਮਾਨ

Advertisement

ਮਾਨਸਾ, 1 ਮਈ

ਪੰਜਾਬੀ ਗਾਇਕ ਤੋਂ ਸਿਆਸਤਦਾਨ ਬਣੇ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਦੇ ਲਗਪਗ 24 ਮਹੀਨਿਆਂ ਬਾਅਦ ਮਾਨਸਾ ਦੀ ਅਦਾਲਤ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ 27 ਮੁਲਜ਼ਮਾਂ ਖਿਲਾਫ ਦੋਸ਼ ਆਇਦ ਕਰ ਦਿੱਤੇ। ਮਾਨਸਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਐਚ.ਐਸ ਗਰੇਵਾਲ ਨੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 302, 307, 341, 326, 148, 149, 427, 120-ਬੀ, 109, 473, 212 ਅਤੇ 201 ਅਤੇ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਆਇਦ ਕਰਨ ਦੇ ਹੁਕਮ ਦਿੱਤੇ ਹਨ। ਗੈਂਗਸਟਰ ਲਾਰੈਂਸ ਬਿਸ਼ਨੋਈ, ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ, ਮਨਪ੍ਰੀਤ ਸਿੰਘ ਉਰਫ਼ ਭਾਊ, ਸਾਰਜ ਸਿੰਘ ਉਰਫ਼ ਸਰਜ਼ ਸੰਧੂ, ਪ੍ਰਭਦੀਪ ਸਿੰਘ ਬੱਬੀ, ਸੰਦੀਪ ਸਿੰਘ ਕੇਕੜਾ,ਪਿ੍ਰਆਵਰਤ ਫ਼ੌਜੀ,ਕਸ਼ਿਸ਼ ਉਰਫ਼ ਕੁਲਦੀਪ, ਕੇਸ਼ਵ ਕੁਮਾਰ,ਦੀਪਕ ਸੇਰਵੀ,ਅਣਖੀ ਦੇ ਖ਼ਿਲਾਫ਼ ਅਸਲਾ ਐਕਟ ਅਤੇ ਜੇਲ੍ਹ ਐਕਟ,ਸਚਿਨ ਭਿਵਾਨੀ, ਪਵਨ ਬਿਸ਼ਨੋਈ, ਨਸੀਬ ਦੀਨ, ਮੋਨੂੰ ਡੱਗਰ, ਚਰਨਜੀਤ ਸਿੰਘ ਉਰਫ ਚੇਤਨ, ਅਰਸ਼ਦ ਖਾਨ, ਬਿੱਟੂ ਸਿੰਘ, ਦੀਪਕ ਮੁੰਡੀ, ਰਜਿੰਦਰ ਜੋਕਰ, ਕਪਿਲ ਪੰਡਿਤ, ਮਨਪ੍ਰੀਤ ਸਿੰਘ ਉਰਫ ਮਨੀ ਰਈਆ, ਜਗਤਾਰ ਸਿੰਘ, ਜੋਗਿੰਦਰ ਸਿੰਘ ਜੋਗਾ ਅਤੇ ਸਚਿਨ ਥਾਪਨ ਉਰਫ ਸਚਿਨ ਬਿਸ਼ਨੋਈ ਅਦਾਲਤ ਨੇ 20 ਮਈ ਤੋਂ ਇਸਤਗਾਸਾ ਪੱਖ ਦੇ ਸਬੂਤਾਂ ਦੀ ਸੁਣਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।

Advertisement
Author Image

amartribune@gmail.com

View all posts

Advertisement
Advertisement
×