ਭਾਰਤ ਵਿੱਚ ਐਕਟਿਵ 2,710 ਕਰੋਨਾ ਕੇਸ; 1,170 ਮਿਲੀ ਛੁੱਟੀ, 7 ਮੌਤਾਂ: ਸਿਹਤ ਮੰਤਰਾਲਾ
11:54 AM May 31, 2025 IST
ਨਵੀਂ ਦਿੱਲੀ, 31 ਮਈ
Advertisement
ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2,710 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ 1,170 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸੂਬਿਆਂ ਦੇ ਅੰਕੜਿਆਂ ਤੇ ਝਾਤ ਮਾਰੀਏ ਤਾਂ ਕੁੱਲ ਸੱਤ ਮੌਤਾਂ ਹੋਈਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਾਮਲਿਆਂ ਵਿੱਚ ਮਰੀਜ਼ ਹੋਰ ਗੰਭੀਰ ਬਿਮਾਰੀਆਂ ਤੋਂ ਵੀ ਪੀੜਤ ਸੀ।
ਸਿਹਤ ਮੰਤਰਾਲੇ ਦੇ ਅਨੁਸਾਰ ਦਿੱਲੀ, ਗੁਜਰਾਤ, ਕਰਨਾਟਕ, ਪੰਜਾਬ, ਤਾਮਿਲਨਾਡੂ ਸੂਬਿਆਂ ਵਿੱਚ ਇੱਕ-ਇੱਕ ਅਤੇ ਮਹਾਰਾਸ਼ਟਰ ਵਿਚ ਦੋ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੇਰਲ 1,147 ਸਰਗਰਮ ਮਾਮਲਿਆਂ ਨਾਲ ਮੋਹਰੀ ਹੈ।
Advertisement
ਇਸ ਤੋਂ ਪਹਿਲਾਂ ਕੇਂਦਰੀ ਸਿਹਤ ਅਤੇ ਆਯੂਸ਼ ਰਾਜ ਮੰਤਰੀ (ਆਜ਼ਾਦ ਚਾਰਜ) ਪ੍ਰਤਾਪਰਾਓ ਜਾਧਵ ਨੇ ਭਰੋਸਾ ਦਿੱਤਾ ਕਿ ਕੇਂਦਰ ਕਿਸੇ ਵੀ ਸਥਿਤੀ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਤਿਆਰ ਹੈ। -ਏਐੱਨਆਈ
Advertisement



