ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੜ੍ਹ ਵਿੱਚ ਘਿਰੇ ਪਿੰਡ ਬੀਰੇਵਾਲਾ ਡੋਗਰਾ ਦੇ 28 ਪਰਿਵਾਰ ਸੁਰੱਖਿਅਤ ਕੱਢੇ

07:52 AM Jul 19, 2023 IST
ਮਾਨਸਾ ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਡੋਗਰਾ ’ਚ ਹੜ੍ਹ ਪੀੜਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਲਿਜਾਂਦੀ ਹੋਈ ਟੀਮ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 18 ਜੁਲਾਈ
ਮਾਨਸਾ ਜ਼ਿਲ੍ਹੇ ਦੇ ਚਾਂਦਪੁਰਾ ਬੰਨ੍ਹ ’ਚ ਪਏ ਪਾੜ ਤੋਂ ਬਾਅਦ ਪਾਣੀ ਦਾ ਪੱਧਰ ਵਧਣ ਕਾਰਨ ਘੱਗਰ ਦੇ ਨੇੜਲੇ ਖੇਤਰ ਪਾਣੀ ਨਾਲ ਪ੍ਰਭਾਵਿਤ ਹੋਏ ਹਨ। ਜਾਣਕਾਰੀ ਅਨੁਸਾਰ ਰਾਹਤ ਕਾਰਜਾਂ ਵਿੱਚ ਜੁਟੀਆਂ ਟੀਮਾਂ ਨੇ ਸਬ-ਡਵੀਜ਼ਨ ਬੁਢਲਾਡਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ 28 ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ’ਤੇ ਬਣੇ ਰਾਹਤ ਕੈਂਪਾਂ ਵਿਚ ਪਹੁੰਚਾਇਆ ਹੈ ਅਤੇ ਇਨ੍ਹਾਂ ਖੇਤਰਾਂ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਹੈ। ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਦਰਤੀ ਆਫ਼ਤ ਦੀ ਇਸ ਘੜੀ ਵਿਚ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ, ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਭਾਰਤੀ ਸੈਨਾ, ਪੰਜਾਬ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਲੋਕਾਂ ਦੇ ਘਰਾਂ ਅੰਦਰ ਪਾਣੀ ਪਹੁੰਚਿਆ ਹੈ ਉਹ ਭਾਰਤੀ ਸੈਨਾ ਦੀਆਂ ਟੀਮਾਂ ਨਾਲ ਆਪਣੇ ਪਰਿਵਾਰ ਸਮੇਤ ਸੁਰੱਖਿਅਤ ਥਾਵਾਂ ’ਤੇ ਜਾਣ ਵਿਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਵਿਚ ਲੋਕਾਂ ਨੂੰ ਰਹਿਣ, ਖਾਣ-ਪੀਣ ਅਤੇ ਦਵਾਈਆਂ ਦੇ ਨਾਲ ਨਾਲ ਹਰ ਪ੍ਰਕਾਰ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਲੋੜ ਪੈਣ ’ਤੇ ਭਾਰਤੀ ਸੈਨਾ ਵੱਲੋਂ ਲੋਕਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਨਾਲ ਨਾਲ ਉਨ੍ਹਾਂ ਦੇ ਪਸ਼ੂਆਂ ਦੀ ਸੰਭਾਲ ਵੀ ਜ਼ਰੂਰੀ ਹੈ, ਜਿਸ ਦੇ ਲਈ ਹਰੇ ਚਾਰੇ ਅਤੇ ਵੈਕਸੀਨੇਸ਼ਨ ਦੇ ਪੁਖ਼ਤਾ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕਰ ਲਏ ਗਏ ਸਨ। ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋੜ ਅਨੁਸਾਰ ਪਸ਼ੂਆਂ ਦੇ ਇਲਾਜ਼ ਲਈ ਟੀਕਾਕਰਨ ਅਤੇ ਹੋਰ ਲੋੜੀਂਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਘੰਟੇ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਹ ਖ਼ੁਦ ਜ਼ਮੀਨੀ ਪੱਧਰ ’ਤੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਜਾਇਜ਼ਾ ਲੈ ਰਹੇ ਹਨ ਅਤੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਜਾਨ ਮਾਲ ਦੀ ਰਾਖੀ ਲਈ ਲੋੜੀਂਦੇ ਯਤਨ ਕਰਨ ਹਿਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹੋਏ ਹਨ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਘੱਗਰ ਦੇ ਪਾਣੀ ’ਚ ਘਿਰੀਆਂ ਢਾਣੀਆਂ ’ਚ ਫਸੇ ਲੋਕਾਂ ਨੂੰ ਐੱਨਡੀਆਰਐੱਫ ਦੀ ਟੀਮ ਨੇ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ। ਇਸ ਦੌਰਾਨ ਫਸੇ ਪਸ਼ੂਆਂ ਨੂੰ ਵੀ ਪਾਣੀ ’ਚੋਂ ਬਾਹਰ ਕੱਢਿਆ ਗਿਆ। ਇਹ ਜਾਣਕਾਰੀ ਦਿੰਦੇ ਹੋਏ ਐਨਡੀਆਰਐਫ ਦੀ ਟੀਮ ਦੇ ਸਬ ਇੰਸਪੈਕਟਰ ਨਵਦੀਪ ਯਾਦਵ ਨੇ ਦੱਸਿਆ ਹੈ ਕਿ ਹੜ੍ਹ ਦੇ ਪਾਣੀ ’ਚ ਫਸੇ 48 ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ ਹੈ, ਜਨਿ੍ਹਾਂ ਔਰਤਾਂ, ਬਜ਼ੁਰਗ ਤੇ ਬੱਚੇ ਸ਼ਾਮਲ ਹਨ। ਇਸੇ ਤਰ੍ਹਾਂ ਕਈ ਪਸ਼ੂ ਪਾਣੀ ’ਚ ਫਸ ਗਏ ਸਨ, ਜਨਿ੍ਹਾਂ ਨੂੰ ਪਾਣੀ ’ਚੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।ਇਸ ਦੌਰਾਨ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ’ਚ 25 ਜਵਾਨ ਹਨ, ਜਿਹੜੇ ਪਾਣੀ ’ਚ ਘਿਰੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਕਰ ਰਹੇ ਹਨ।

Advertisement

Advertisement
Tags :
ਸੁਰੱਖਿਅਤਹੜ੍ਹਕੰਢੇਘਿਰੇਡੋਗਰਾਪਰਿਵਾਰਪਿੰਡਬੀਰੇਵਾਲਾਵਿੱਚ
Advertisement