ਪੰਜਾਬ ਵਿੱਚ ਛੇਤੀ ਬਣਨਗੇ 28 ਨਵੇਂ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ
06:21 PM Mar 16, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਮਾਰਚ
Advertisement
ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲੀਸ ਜ਼ਿਲ੍ਹਿਆਂ ਸਣੇ ਤਿੰਨ ਕਮਿਸ਼ਨਰੇਟਾਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਜਲਦ ਸਥਾਪਤ ਕੀਤੇ ਜਾਣਗੇ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਆਨਲਾਈਨ ਵਿੱਤੀ ਧੋਖਾਧੜੀ, ਆਈਡੈਂਟਟੀ ਥੈਫਟ, ਸਾਈਬਰਬੁਲਿੰਗ, ਹੈਕਿੰਗ ਅਤੇ ਆਨਲਾਈਨ ਸਕੈਮਾਂ ਦੀ ਜਾਂਚ ਕਰਨ ਅਤੇ ਨਜਿੱਠਣ ਲਈ ਸਮਰਪਿਤ ਹੱਬ ਵਜੋਂ ਕੰਮ ਕਰਨਗੇ। ਇਹ ਪੁਲੀਸ ਸਟੇਸ਼ਨ ਸਬੰਧਤ ਜ਼ਿਲ੍ਹੇ ਦੇ ਐੱਸਐੱਸਪੀ, ਸੀਪੀ ਦੀ ਨਿਗਰਾਨੀ ਹੇਠ ਕੰਮ ਕਰਨਗੇ।
Advertisement
Advertisement