ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

29 ਨੂੰ ਗਲਾਡਾ ਦਫ਼ਤਰ ਦੇ ਬਾਹਰ ਧਰਨੇ ਦਾ ਐਲਾਨ

08:00 AM May 21, 2025 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹਿਰ ਦੇ ਨੇੜਲੇ ਪਿੰਡਾਂ ਵਿਚ ਜ਼ਮੀਨ ਐਕੁਆਇਰ ਕਰਨ ਦੀ ਕੀਤੇ ਫ਼ੈਸਲੇ ਦੇ ਰੋਸ ਵਜੋਂ 29 ਮਈ ਨੂੰ ਗਲਾਡਾ ਦਫ਼ਤਰ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਉਨ੍ਹਾਂ ਦੋਸ਼ ਲਗਾਇਆ ਕਿ ਜ਼ਮੀਨ ਮਾਲਕਾਂ ਨੂੰ ਛੋਟਾਂ ਹਾਸਲ ਕਰਨ ਲਈ ਮਦਦ ਕਰਨ ਵਾਸਤੇ ਪਿਛਲੀਆਂ ਤਾਰੀਕਾਂ ਵਿੱਚ ਜ਼ਮੀਨ ਤਬਦੀਲੀ (ਚੇਂਜ ਆਫ ਲੈਂਡ ਯੂਜ਼) ਸਰਟੀਫਿਕੇਟ ਲੈਣ ਵਾਸਤੇ ਕਰੋੜਾਂ ਰੁਪਏ ਖਰਚਣ ਲਈ ਮਜ਼ਬੂਰ ਕਰਕੇ ਬਹੁ ਸੈਂਕੜੇ ਕਰੋੜੀ ਘੁਟਾਲਾ ਕੀਤਾ ਜਾ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੇ ਯੋਗ ਨਹੀਂ ਤਾਂ ਇਸਨੇ ਲੁਧਿਆਣਾ ਦੇ ਨੇੜਲੇ ਪਿੰਡਾਂ ਦੀ 24311 ਏਕੜ ਜ਼ਮੀਨ ਐਕੁਆਇਰ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਇਕ ਵਾਰ ਜ਼ਮੀਨ ਐਕੁਆਇਰ ਕਰਨ ਦਾ ਨੋਟਿਸ ਜਾਰੀ ਹੋ ਗਿਆ ਤਾਂ ਜ਼ਮੀਨ ਮਾਲਕ ਆਪਣੀ ਜ਼ਮੀਨ ਵੇਚ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਇਹ ਘੁਟਾਲਾ ਮੋਹਾਲੀ ਸਮੇਤ ਹੋਰ ਸ਼ਹਿਰਾਂ ਵਿੱਚ ਵੀ ਚੱਲ ਰਿਹਾ ਹੈ ਜਿਥੇ ਆਪ ਸਰਕਾਰ ਨੇ ਜ਼ਮੀਨ ਐਕਵਾਇਰ ਕਰਨ ਦੇ ਨੋਟਿਸ ਜਾਰੀ ਕੀਤੇ ਹਨ ਹਾਲਾਂਕਿ ਇਹ ਪਹਿਲਾਂ ਐਕਵਾਇਰ ਕੀਤੀ 6 ਹਜ਼ਾਰ ਏਕੜ ਜ਼ਮੀਨ ਨੂੰ ਵਿਕਸਤ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਅਜਿਹਾ ਨਹੀਂ ਹੋਇਆ ਅਤੇ ਅਸੀਂ ਦਿਨ ਦਿਹਾੜੇ ਪੰਜਾਬ ਦੇ ਖਜ਼ਾਨੇ ਤੇ ਇਹ ਡਾਕਾ ਨਹੀਂ ਪੈਣ ਦਿਆਂਗੇ ਅਤੇ ਕਿਸਾਨਾਂ ਦੀ ਸਹਿਮਤੀ ਲਏ ਬਗੈਰ ਜ਼ਮੀਨ ਐਕੁਆਇਰ ਨਹੀਂ ਕਰਨ ਦਿਆਂਗੇ। ਉਨ੍ਹਾਂ ਅਫ਼ਸਰਾਂ ਨੂੰ ਵੀ ਚੇਤਾਵਨੀ ਦਿੱਤੀ ਕਿ ਉਹ ਇਸ ਘੁਟਾਲੇ ਵਿੱਚ ਸਹਿਯੋਗੀ ਨਾ ਬਣਨ ਅਤੇ ਜੇਕਰ ਉਨ੍ਹਾਂ ਇਸ ਮਾਮਲੇ ਵਿੱਚ ਗੈਰ ਕਾਨੂੰਨੀ ਹੁਕਮਾਂ ਦੀ ਪਾਲਣਾ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ।
ਇਸ ਮੌਕੇ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਪਾਰਟੀ ਦੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਅਕਾਲੀ ਦਲ ਕਾਂਗਰਸ ਤੇ ਆਪ ਵੱਲੋਂ ਪੰਜਾਬ ਨੂੰ ਬਰਬਾਦ ਕਰਨ ਖ਼ਿਲਾਫ਼ ਹਮਲਾਵਰ ਮੁਹਿੰਮ ਵਿੱਢੇਗਾ ਅਤੇ ਲੋਕਾਂ ਨੂੰ ਅਪੀਲ ਕਰੇਗਾ ਕਿ ਉਹ 2027 ਵਿੱਚ ਅਕਾਲੀ ਦਲ ਦੀ ਅਗਵਾਈ ਹੇਠ ਸਰਕਾਰ ਦਾ ਗਠਨ ਕਰਕੇ ਵਿਕਸਤ ਰਾਜ ਵੇਖਣ ਵਾਸਤੇ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜ੍ਹੀਆ, ਸ਼ਰਨਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦਾ, ਆਰਡੀ ਸ਼ਰਮਾ, ਪ੍ਰਿਤਪਾਲ ਸਿੰਘ ਤੇ ਅਮਰਜੀਤ ਸਿੰਘ ਚਾਵਲਾ ਵੀ ਹਾਜ਼ਰ ਸਨ।

Advertisement

Advertisement