For the best experience, open
https://m.punjabitribuneonline.com
on your mobile browser.
Advertisement

ਕੁਆਲਾਲੰਪੁਰ ਤੋਂ ਆਏ ਯਾਤਰੀ ਤੋਂ 294 ਗ੍ਰਾਮ ਸੋਨਾ ਬਰਾਮਦ

07:47 AM Jun 04, 2024 IST
ਕੁਆਲਾਲੰਪੁਰ ਤੋਂ ਆਏ ਯਾਤਰੀ ਤੋਂ 294 ਗ੍ਰਾਮ ਸੋਨਾ ਬਰਾਮਦ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਜੂਨ
ਸਥਾਨਕ ਹਵਾਈ ਅੱਡੇ ’ਤੇ ਤਾਇਨਾਤ ਕਸਟਮ ਵਿਭਾਗ ਨੇ ਕੁਆਲਾਲੰਪੁਰ ਤੋਂ ਆਏ ਇੱਕ ਯਾਤਰੀ ਕੋਲੋਂ ਲਗਪਗ 294 ਗ੍ਰਾਮ ਦੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ। ਇਸ ਦੀ ਬਾਜ਼ਾਰ ਵਿੱਚ ਕੀਮਤ ਲਗਪਗ 21 ਲੱਖ ਰੁਪਏ ਬਣਦੀ ਹੈ। ਕਸਟਮ ਵਿਭਾਗ ਨੇ ਕਸਟਮ ਐਕਟ 1962 ਦੀ ਧਾਰਾ 110 ਤਹਿਤ ਇਹ ਗਹਿਣੇ ਜ਼ਬਤ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਯਾਤਰੀ ਏਸ਼ੀਆ ਹਵਾਈ ਕੰਪਨੀ ਦੀ ਉਡਾਣ ਰਾਹੀਂ ਕੁਆਲਾਲੰਪੁਰ ਤੋਂ ਇੱਥੇ ਪੁੱਜਾ ਸੀ। ਉਸ ਦੀਆਂ ਸ਼ੱਕੀ ਗਤੀਵਿਧੀਆਂ ਕਾਰਨ ਉਸ ਦੀ ਬਾਰੀਕੀ ਨਾਲ ਜਾਂਚ ਅਤੇ ਪੁੱਛ-ਪੜਤਾਲ ਕੀਤੀ ਤਾਂ ਗਈ ਤਾਂ ਉਸ ਕੋਲੋਂ 120 ਗ੍ਰਾਮ ਸੋਨੇ ਦੇ ਦੋ ਕੜੇ ਤੇ 174 ਗ੍ਰਾਮ ਸੋਨੇ ਦੀ ਚੇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਤਸਕਰੀ ਕਰ ਕੇ ਲਿਆਂਦੇ ਗਏ ਇਸ ਸੋਨੇ ਦੀ ਬਾਜ਼ਾਰ ਵਿੱਚ ਕੀਮਤ ਲਗਪਗ 21 ਲੱਖ ਰੁਪਏ ਬਣਦੀ ਹੈ।

Advertisement

Advertisement
Author Image

joginder kumar

View all posts

Advertisement
Advertisement
×