ਸਿੱਕਮ ਢਿੱਗਾਂ ਡਿੱਗਣ ਕਾਰਨ 3 ਮੌਤਾਂ, 6 ਸੁਰੱਖਿਆ ਕਰਮੀ ਲਾਪਤਾ
01:42 PM Jun 02, 2025 IST
ਕੋਲਕਾਤਾ, 2 ਜੂਨ
Advertisement
ਸਿੱਕਮ ਦੇ ਛੱਤੇਨ ਵਿਖੇ ਇੱਕ ਫੌਜੀ ਕੈਂਪ ’ਤੇ ਢਿੱਗਾਂ ਡਿੱਗਣ ਕਾਰਨ ਘੱਟੋ-ਘੱਟ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਛੇ ਸੁਰੱਖਿਆ ਕਰਮਚਾਰੀ ਲਾਪਤਾ ਹੋ ਗਏ ਹਨ। ਇੱਕ ਰੱਖਿਆ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਇਹ ਹਾਦਸਾ ਐਤਵਾਰ ਸ਼ਾਮ 7 ਵਜੇ ਭਾਰੀ ਬਾਰਿਸ਼ ਕਾਰਨ ਵਾਪਰਿਆ। ਰੱਖਿਆ ਅਧਿਕਾਰੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਚਾਰ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਨਾਲ ਬਚਾਇਆ ਗਿਆ ਹੈ। ਉਨ੍ਹਾਂ ਕਿਹਾ, ‘‘ਬਚਾਅ ਟੀਮਾਂ ਛੇ ਲਾਪਤਾ ਕਰਮਚਾਰੀਆਂ ਨੂੰ ਲੱਭਣ ਲਈ ਚੁਣੌਤੀਪੂਰਨ ਹਾਲਤਾਂ ਵਿੱਚ ਦਿਨ-ਰਾਤ ਕੰਮ ਕਰ ਰਹੀਆਂ ਹਨ।’’ ਸਿੱਕਮ ਪਿਛਲੇ ਕੁਝ ਦਿਨਾਂ ਵਿੱਚ ਭਾਰੀ ਬਾਰਿਸ਼ ਨਾਲ ਕਾਫ਼ੀ ਪ੍ਰਭਾਵਿਤ ਹੋਇਆ ਹੈ। -ਪੀਟੀਆਈ
Advertisement
Advertisement